ਦੁਕਾਨ ‘ਤੇ ਚੀਜ਼ ਲੈਣ ਗਈ 6 ਸਾਲਾਂ ਬੱਚੀ ਨੂੰ ਕਬਿਰਸਤਾਨ ਲਿਜਾ ਕੇ ਕੀਤਾ ਜਬਰ-ਜ਼ਿਨਾਹ

Take the 6-year-old girl to the cemetery

Take the 6-year-old girl to the cemetery

ਸਮਾਜ ਵਿਚ ਲੋਕਾਂ ਦੀ ਜ਼ਮੀਰ ਦਿਨੋਂ-ਦਿਨ ਮਰ ਰਹੀ ਹੈ। ਲੋਕ ਮਨੁੱਖਤਾ ਦਾ ਘਾਣ ਕਰਕੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਮਖੂ ਇਲਾਕੇ ’ਚ ਦੇਖਣ ਨੂੰ ਮਿਲੀ ਹੈ। ਜਿਥੇ ਦੁਕਾਨ ’ਤੇ ਚੀਜ਼ ਲੈਣ ਗਈ ਸਵਾ 6 ਸਾਲ ਦੀ ਕੁੜੀ ਨੂੰ ਇਕ ਵਿਅਕਤੀ ਵਰਗਲਾ ਕੇ ਕਬਰਿਸਤਾਨ ’ਚ ਲੈ ਗਿਆ, ਜਿਥੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਮਾਮਲੇ ’ਚ ਪੀੜਤ ਕੁੜੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਦੋਸ਼ੀ ਖ਼ਿਲਾਫ਼ ਬਲਾਤਕਾਰ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਅਤੇ ਗ੍ਰਿਫ਼ਤਾਰ ਕਰ ਲਿਆ।Take the 6-year-old girl to the cemetery

also read :- ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਮਾਮਲੇ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਸਹਾਇਕ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਪੀੜਤ ਬੱਚੀ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਕਿ ਉਸਦੀ ਬੇਟੀ ਪੈਸੇ ਲੈ ਕੇ ਘਰੋਂ ਕਰਿਆਨੇ ਦੀ ਦੁਕਾਨ ’ਤੇ ਕੋਈ ਚੀਜ ਲੈਣ ਗਈ ਸੀ। ਇਸ ਦੌਰਾਨ ਦੋਸ਼ੀ ਜੈਮਲ ਪੁੱਤਰ ਭੋਲਾ ਵਾਸੀ ਤਲਵੰਡੀ ਨੇਪਾਲ ਉਸ ਨੂੰ ਵਰਗਲਾ ਕੇ ਕਬਰਿਸਤਾਨ ਲੈ ਗਿਆ, ਜਿੱਥੇ ਦੋਸ਼ੀ ਨੇ ਉਸਦੀ ਬੱਚੀ ਨਾਲ ਜਬਰ-ਜ਼ਿਨਾਹ ਕੀਤਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੀ ਕੁੜੀ ਨੂੰ ਇਲਾਜ ਲਈ ਸਿਵਲ ਹਸਪਤਾਲ ਜੀਰਾ ਵਿਖੇ ਦਾਖਲ ਕਰਵਾਇਆ ਹੈ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਦੋਸ਼ੀ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।Take the 6-year-old girl to the cemetery

[wpadcenter_ad id='4448' align='none']