ਤਾਮਿਲਨਾਡੂ ‘ਚ ਪਟਾਕਿਆਂ ਦੀਆਂ ਦੋ ਫੈਕਟਰੀਆਂ ‘ਚ ਧਮਾਕੇ, 10 ਦੀ ਮੌਤ

Tamil Nadu Firecracker Factory Blast

ਮੰਗਲਵਾਰ ਨੂੰ ਤਾਮਿਲਨਾਡੂ ਵਿੱਚ ਦੋ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਪਹਿਲਾ ਹਾਦਸਾ ਸਿਵਾਕਾਸ਼ੀ ‘ਚ ਹੋਇਆ। ਇੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ। ਦੂਜਾ ਹਾਦਸਾ ਵਿਰੁਧੁਨਗਰ ਜ਼ਿਲ੍ਹੇ ਦੇ ਪਿੰਡ ਕਮਾਪੱਟੀ ਵਿੱਚ ਵਾਪਰਿਆ। ਇੱਥੇ 9 ਲੋਕਾਂ ਦੀ ਜਾਨ ਚਲੀ ਗਈ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਪੁਲਿਸ, ਫਾਇਰ ਬ੍ਰਿਗੇਡ ਅਤੇ ਬਚਾਅ ਕਰਮਚਾਰੀਆਂ ਦੇ ਨਾਲ ਆਸ-ਪਾਸ ਦੇ ਲੋਕਾਂ ਨੇ ਅੱਗ ਬੁਝਾਉਣ ਅਤੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰ ਕਾਸਟ ਪਹੁੰਚੀ ਪਾਕਿਸਤਾਨ

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਏਜੰਸੀ ਨੂੰ ਦੱਸਿਆ ਕਿ ਕਮਾਪੱਟੀ ‘ਚ ਇਕ ਪਟਾਕਾ ਫੈਕਟਰੀ ‘ਚ ਅਚਾਨਕ ਧਮਾਕਾ ਹੋਣ ਤੋਂ ਬਾਅਦ ਅੱਗ ਲੱਗ ਗਈ। ਮਲਬੇ ‘ਚੋਂ 9 ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਮਾਰੇ ਗਏ ਲੋਕ ਉਥੇ ਕੰਮ ਕਰ ਰਹੇ ਮਜ਼ਦੂਰ ਹੋ ਸਕਦੇ ਹਨ। Tamil Nadu Firecracker Factory Blast

ਤਾਮਿਲਨਾਡੂ ਦੇ ਅਰਿਆਲੂਰ ਜ਼ਿਲ੍ਹੇ ਦੇ ਵਿਰਾਗਲੂਰ ਵਿੱਚ ਪਟਾਕਿਆਂ ਦੇ ਗੋਦਾਮ ਵਿੱਚ ਅੱਗ ਲੱਗ ਗਈ। ਸੋਮਵਾਰ 9 ਅਕਤੂਬਰ ਦੀ ਦੁਪਹਿਰ ਨੂੰ ਹੋਏ ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ। ਪੰਜ ਜ਼ਖ਼ਮੀਆਂ ਨੂੰ ਤੰਜਾਵੁਰ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। Tamil Nadu Firecracker Factory Blast

[wpadcenter_ad id='4448' align='none']