Taranjit Sandhu submitted the nomination paper
ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਚੌਥਾ ਦਿਨ ਹੈ। ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਅਤੇ ਮੰਦਰ ਵਿੱਚ ਮੱਥਾ ਟੇਕਿਆ ਅਤੇ ਅੱਜ ਯਾਨੀ 10 ਮਈ ਨੂੰ ਨਾਮਜ਼ਦਗੀ ਦਾਖਲ ਕਰਵਾਈ। ਇਸ ਦੌਰਾਨ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਵੀ ਮੌਜੂਦ ਰਹੇ।
also read :- ਪੰਜਾਬ ਵਿਚ ਤੇਜ਼ ਹਵਾਵਾਂ ਤੇ ਮੀਂਹ, ਇਨ੍ਹਾਂ 15 ਜ਼ਿਲ੍ਹਿਆਂ ਲਈ ਚਿਤਾਵਨੀ…
ਦੱਸ ਦੇਈਏ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਸੰਗਰੂਰ, ਅੰਮ੍ਰਿਤਸਰ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਦੋ-ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਦਕਿ ਪਟਿਆਲਾ ਤੋਂ ਤਿੰਨ, ਸ੍ਰੀ ਅਨੰਦਪੁਰ ਸਾਹਿਬ ਤੋਂ ਤਿੰਨ, ਖਡੂਰ ਸਾਹਿਬ ਤੋਂ ਚਾਰ ਅਤੇ ਲੁਧਿਆਣਾ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।Taranjit Sandhu submitted the nomination paper