Friday, January 10, 2025

ਫੂਡ ਸੇਫ਼ਟੀ ਆਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ – ਵਧੀਕ ਡਿਪਟੀ ਕਮਿਸ਼ਨਰ

Date:

ਤਰਨ ਤਾਰਨ 31 ਦਸੰਬਰ
ਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ  ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ, ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਬਿਜਨੈਸ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ ਨਾਲ ਹੀ ਉਨ੍ਹਾਂ ਨੇ  ਸਕੂਲਾਂ ਅਤੇ ਆਂਗਨਵਾੜੀਆਂ ਵਿੱਚ ਵੀ ਫੂਡ ਸੇਫਟੀ ਦਾ ਰਜ਼ਿਸਟ੍ਰੇਸ਼ਨ ਕਰਵਾਉਣ ਲਈ ਹਦਾਇਤ ਦਿੱਤੀ।
ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ ਸੁਖਬੀਰ ਕੌਰ (ਕਨਵੀਨਰ) ਨੇ ਸਾਰੇ ਮੈਂਬਰਾਂ ਨੂੰ ਨਵੰਬਰ ਮਹੀਨੇ ਵਿੱਚ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ । ਵਧੀਕ ਡਿਪਟੀ ਕਮਿਸ਼ਨਰ ਨੇ ਸਕੂਲਾਂ ਨਾਲ  ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਫੂਡ ਸੇਫਟੀ ਦੀ ਰਜ਼ਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਅਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਨੂੰ ਫੂਡ ਸੇਫਟੀ ਦੀਆਂ ਹਦਾਇਤਾਂ ਅਨੁਸਾਰ ਬਣਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਟੀਮ ਨੂੰ ਹਦਾਇਤ ਕੀਤੀ ਕਿ ਰੇਹੜੀ ਵਾਲਿਆ ਦੀ ਚੈਕਿੰਗ ਕਰਨ ਅਤੇ ਸਾਫ-ਸਫਾਈ ਦੀ ਟੇ੍ਰਨਿੰਗ ਦਿੱਤੀ ਜਾਵੇ। ਜਿਸ ਬਾਰੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕਨਵੀਨਰ) ਨੇ ਸਾਰੇ ਮੈਂਬਰਾਂ ਨੂੰ ਦੱਸਦਿਆ ਹੋਇਆ ਕਿਹਾ ਕਿ ਉਹਨਾਂ ਦੀ 02 ਬੈਚਾਂ ਦੀਆਂ ਟੇ੍ਰਨਿੰਗਾਂ ਹੋ ਚੁੱਕੀਆਂ ਹਨ ਅਤੇ ਅੱਗੇ ਵੀ ਕਰਵਾਈਆ ਜਾਣਗੀਆਂ।
ਫੂਡ ਸੇਫਟੀ ਆੱਨ ਵੀਲਜ਼ ਵੈੱਨ ਬਾਰੇ ਜਾਣਕਾਰੀ ਦਿੰਦਿਆ ਹੋਇਆ ਡਾ. ਸੁਖਬੀਰ ਕੌਰ ਨੇ  ਕਿਹਾ ਕਿ ਜਨਵਰੀ 2024 ਤੋਂ ਤਰਨ ਤਾਰਨ ਦੀ ਫੂਡ ਸੇਫ਼ਟੀ ਆੱਨ ਵੀਲਸ ਉਪਰੇਸ਼ਨਲ ਹੋ ਗਈ ਹੈ ਅਤੇ ਉਹ ਵੱਖ-ਵੱਖ ਪਿੰਡਾਂ ਵਿੱਚ ਅਤੇ ਸਕੂਲਾਂ ਵਿੱਚ ਅਵੇਰਨੈਸ ਟੈਸਟਿੰਗ ਅਤੇ ਟਰੇਨਿੰਗ ਦਾ ਕੰਮ ਕਰ ਰਹੀ ਹੈ। ਨਾਲ ਹੀ ਇਹ ਅਪੀਲ ਕੀਤੀ ਕਿ ਸਭ ਮੈਬਰਾਨ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਬਾਰੇ ਦੱਸਣ ( ਮੋਬਾਇਲ ਨੰ. 8360237546 ਇਸ ਸੰਬੰਧੀ ਰਾਬਤਾ ਕੀਤਾ ਜਾਂ ਸਕਦਾ ਹੈ)। ਇਸ ਤੋਂ ਇਲਾਵਾ ਮੀਟਿੰਗ ਵਿੱਚ ਆਏ  ਹਲਵਾਈ ਯੂਨੀਅਰ ਦੇ ਨੁਮਾਇੰਦੀਆਂ ਨੂੰ ਹਦਾਇਤ ਕੀਤੀ ਗਈ  ਕਿ ਖਾਣ ਪੀਣ ਵਾਲੀਆਂ ਵਸਤੂਆਂ ਨੂੰ ਫਰਾਈ ਕਰਨ ਵਾਲੇ ਤੇਲ ਨੂੰ ਵਾਰ ਵਾਰ ਫਰਾਈ ਨਾ ਕੀਤਾ ਜਾਵੇ ਕਿਉਂਕਿ ਇਸ ਨਾਲ ਇਸ ਵਿੱਚ ਟਰਾਸਫੇਟਸ ਬਣਦੇ ਹਨ ਜਿਹੜੇ ਕਿ ਸਿਹਤ ਵਾਸਤੇ ਹਾਨੀਕਾਰਕ ਹਨ ਅਤੇ ਨਾਲ ਹੀ ਕਿਹਾ ਕਿ ਰੀਪਰਪਸ ਯੂਜਡ ਕੁਕਿੰਗ ਉਇਲ ਮੁਹਿੰਮ (RUCO) ਦੇ ਤਹਿਤ ਵਧੇ ਹੋਏ ਤੇਲ ਨੂੰ ਬਾਇਉਡੀਜ਼ਲ ਬਣਾਉਣ ਵਾਸਤੇ ਦੇ ਦਿੱਤਾ ਜਾਵੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...