Saturday, January 18, 2025

ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ ‘ਚ ਡਟੇ ਰਾਜਾ ਵੜਿੰਗ, ਕਾਫਲਾ ਰੁਕਵਾ ਚੱਖਿਆ ਗੋਲ-ਗੱਪਿਆਂ ਦਾ ਸਵਾਦ

Date:

Tasted the taste of gossip

ਜਲੰਧਰ ਵੈਸਟ ਹਲਕੇ ‘ਚ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਰੋਜ਼ਾਨਾ ਪਾਰਟੀ ਦਾ ਕੋਈ ਨਾ ਕੋਈ ਵੱਡਾ ਨੇਤਾ ਜ਼ਿਲ੍ਹੇ ਵਿਚ ਚੋਣ ਪ੍ਰਚਾਰ ਲਈ ਪਹੁੰਚ ਰਿਹਾ ਹੈ। ਮੰਗਲਵਾਰ ਨੂੰ ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਲੁਧਿਆਣਾ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਉਮਦੀਵਾਰ ਸੁਰਿੰਦਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਜਲੰਧਰ ਪਹੁੰਚੇ।  ਰਾਜਾ ਵੜਿੰਗ ਨੇ ਸੁਰਿੰਦਰ ਕੌਰ ਦੇ ਪੱਖ ਵਿਚ ਪ੍ਰਚਾਰ ਕਰਦੇ ਹੋਏ ਰਸਤੇ ਵਿਚ ਕਾਫ਼ਿਲਾ ਰੁਕਵਾਇਆ ਅਤੇ ਸੀਨੀਅਰ ਆਗੂਆਂ ਨਾਲ ਗੋਲਗੱਪੇ ਖਾਣ ਲਈ ਇਕ ਦੁਕਾਨ ‘ਤੇ ਰੁਕ ਗਏ। ਉਨ੍ਹਾਂ ਦੇ ਨਾਲ ਆਦਮਪੁਰ ਤੋਂ ਵਿਧਾਇਕ ਸੁਰਿੰਦਰ ਸਿੰਘ ਕੋਟਲੀ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਦੇ ਪਹਿਲਾਂ ਵੀ ਰਾਜਾ ਵੜਿੰਗ ਵੱਲੋਂ ਜਲੰਧਰ ਵਿਚ ਚੋਣ ਪ੍ਰਚਾਰ ਦੌਰਾਨ ਟਿੱਕੀਆਂ ਦਾ ਸਵਾਦ ਚੱਖਿਆ ਗਿਆ। 

ਜਲੰਧਰ ਵੈਸਟ ਵਿਧਾਨ ਸਭਾ ਹਲਕੇ ’ਚ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾ ਰਿਹਾ ਹੈ। ਇਸ ਸੀਟ ਨੂੰ ਜਿੱਤਣਾ ਭਾਜਪਾ, ‘ਆਪ’ਅਤੇ ਕਾਂਗਰਸ ਦੇ ਵੱਕਾਰ ਦਾ ਸਵਾਲ ਬਣ ਚੁੱਕਾ ਹੈ। ਜਲੰਧਰ ਵੈਸਟ ਦੀ ਇਹ ਸੀਟ ਕਿਸ ਪਾਰਟੀ ਦੀ ਝੋਲੀ ’ਚ ਜਾਵੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਸ ਸੀਟ ਨੂੰ ਜਿੱਤਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਡੀ-ਚੋਟੀ ਦਾ ਜ਼ੋਰ ਲਾਇਆ ਹੋਇਆ ਹੈ।Tasted the taste of gossip

ਜ਼ਿਕਰਯੋਗ ਹੈ ਕਿ ਸਾਲ 2022 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਕੇ ਸ਼ੀਤਲ ਅੰਗੁਰਾਲ ਜਲੰਧਰ ਵੈਸਟ ਤੋਂ ਵਿਧਾਇਕ ਬਣੇ ਸਨ ਪਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ। ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਚਾਹਿਆ ਪਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਾ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ। ਇਸ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਹੁਣ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸੁਰਿੰਦਰ ਕੌਰ ਚੋਣ ਮੈਦਾਨ ’ਚ ਹੈ।

also read :- ਭਾਰੀ ਮੀਂਹ ਕਾਰਨ ਸਕੂਲ ਤੇ ਸਰਕਾਰੀ ਦਫਤਰ ਬੰਦ !

ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਤੋਂ ਇਲਾਵਾ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਦੀ ਲੰਬੀ ਚੌੜੀ ਫ਼ੌਜ ਹੋਣ ਦੇ ਬਾਵਜੂਦ ਭਾਜਪਾ ਨੂੰ ਲਗਭਗ 1550 ਵੋਟ ਤੋਂ ਵੈਸਟ ਹਲਕੇ ’ਚ ਹਾਰ ਮਿਲੀ। ਹੁਣ ਭਾਜਪਾ ਇਸ ਸੀਟ ਨੂੰ ਜਿੱਤਣ ਲਈ ਪੂਰਾ ਜ਼ੋਰ ਲਾ ਰਹੀ ਹੈ। ਆਉਣ ਵਾਲੇ ਦਿਨਾਂ ’ਚ ਕਈ ਸਟਾਰ ਪ੍ਰਚਾਰਕ ਵੀ ਪ੍ਰਚਾਰ ਕਰਨ ਆਉਣਗੇ। ਉਥੇ ਹੀ ਦੂਜੇ ਪਾਸੇ ਸੱਤਾ ਪੱਖ ਆਮ ਆਦਮੀ ਪਾਰਟੀ ਇਸ ਸੀਟ ਨੂੰ ਹਰ ਹਾਲ ’ਚ ਜਿੱਤਣਾ ਚਾਹੁੰਦੀ ਹੈ ਕਿਉਂਕਿ ਇਹ ਸੀਟ ਪਹਿਲਾਂ ਆਮ ਆਦਮੀ ਪਾਰਟੀ ਦੇ ਕੋਲ ਸੀ। ਮੁੱਖ ਮੰਤਰੀ ਭਗਵੰਤ ਮਾਨ ਇਸ ਸੀਟ ਨੂੰ ਜਿੱਤ ਕੇ ਇਤਿਹਾਸ ਦੁਹਰਾਉਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੇ ਜਲੰਧਰ ’ਚ ਕੋਠੀ ਵੀ ਕਿਰਾਏ ’ਤੇ ਲੈ ਲਈ ਹੈ।Tasted the taste of gossip

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...