Tears from every eyeਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਸੰਸਾਰ ਦੀ ਯਾਤਰਾ ਨੂੰ ਪੂਰੀ ਕਰਦੇ ਹੋਏ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ‘ਚ ਸਿਆਸੀ ਆਗੂ, ਪਰਿਵਾਰ, ਰਿਸ਼ਤੇਦਾਰ ਅਤੇ ਆਮ ਲੋਕ ਪੁੱਜੇ ਹੋਏ ਸਨ। ਪਿੰਡ ਦੇ ਸ਼ਮਸ਼ਾਨਘਾਟ ‘ਚ ਜਗ੍ਹਾ ਘੱਟ ਹੋਣ ਦੇ ਕਾਰਨ ਉਨ੍ਹਾਂ ਦੇ ਖ਼ੁਦ ਦੇ ਬਾਗ ‘ਚ ਹੀ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ ਗਈ। ਇਸ ਮੌਕੇ ਸਭ ਦੀਆਂ ਅੱਖਾਂ ‘ਚ ਆਪਣੇ ਮਰਹੂਮ ਨੇਤਾ ਲਈ ਹੰਝੂਆਂ ਦਾ ਹੜ੍ਹ ਵਗ ਤੁਰਿਆ ਅਤੇ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੋ ਗਿਆ। ਉਨ੍ਹਾਂ ਦੇ ਬੇਟੇ ਸੁਖਬੀਰ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ ਅਤੇ ਪੋਤੇ-ਪੋਤੀਆਂ ਬੇਹੱਦ ਭਾਵੁਕ ਦਿਖਾਈ ਦਿੱਤੇ। ਅੰਤਿਮ ਸੰਸਕਾਰ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਗਿਆ ਸੀ। ਇੱਥੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਅਤੇ ਐੱਨ. ਸੀ. ਪੀ. ਚੀਫ਼ ਸ਼ਰਦ ਪਵਾਰ ਦੁੱਖ ਵੰਡਾਉਣ ਲਈ ਪੁੱਜੇ। ਇਸ ਤੋਂ ਪਹਿਲਾਂ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਪੁੱਜੇ ਸਨ।Tears from every eye
ALSO READ :- ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਜੇ ਐਂਡ ਕੇ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਐੱਨ. ਸੀ. ਪੀ. ਚੀਫ਼ ਸ਼ਰਦ ਪਵਾਰ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ
ਪਿੰਡ ਬਾਦਲ ਦੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਥਾਂ ‘ਤੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ, ਉੱਥੇ ਪ੍ਰਕਾਸ਼ ਸਿੰਘ ਬਾਦਲ ਦੀ ਸਮਾਰਕ ਵੀ ਬਣਾਇਆ ਜਾਵੇਗਾ। ਇਹ ਸਮਾਰਕ ਪ੍ਰਕਾਸ਼ ਸਿੰਘ ਬਾਦਲ ਦੇ ਸਮਰਥਕਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਣਾਈ ਜਾ ਰਹੀ ਹੈ ਤਾਂ ਜੋ ਉਹ ਪ੍ਰਕਾਸ਼ ਸਿੰਘ ਬਾਦਲ ਦੀ ਜ਼ਿੰਦਗੀ ਤੋਂ ਪ੍ਰੇਰਣਾ ਲੈ ਸਕਣ। ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਲਈ 2 ਏਕੜ ਜਗ੍ਹਾ ਖਾਲੀ ਕਰਾਈ ਗਈ ਹੈ।Tears from every eye