ਗਾਇਕੀ ਦੇ ਖ਼ੇਤਰ ‘ਚ ਵੱਡੀਆਂ ਮੱਲਾਂ ਮਾਰਨ ਵਾਲੀ ਮਸ਼ਹੂਰ ਗਾਇਕਾ ਨੇਹਾ ਕੱਕੜ ਅੱਜ ਆਪਣਾ 34ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਨੇਹਾ ਕੱਕੜ ਨੇ ਆਪਣੇ ਸੰਘਰਸ਼ ਦੇ ਦਿਨਾਂ ਦੀਆਂ ਕਹਾਣੀਆਂ ਕਈ ਮੌਕਿਆਂ ‘ਤੇ ਲੋਕਾਂ ਨੂੰ ਸੁਣਾਈਆਂ। ਨੇਹਾ ਕੱਕੜ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਹੈ ਕਿ ਉਹ ਜਿਸ ਮਕਾਨ ਦੇ ਇਕ ਕਮਰੇ ‘ਚ ਕਿਰਾਏ ‘ਤੇ ਰਿਹਾ ਕਰਦੀ ਸੀ, ਅੱਜ ਉੱਥੇ ਇੱਕ ਬੰਗਲਾ ਹੈ। ਨੇਹਾ ਕੱਕੜ ਦੇ ਸੰਘਰਸ਼ ਦੇ ਦਿਨਾਂ ਦੀ ਕਹਾਣੀ ਸੁਣ ਕੇ ਤੁਹਾਡੀਆਂ ਅੱਖਾਂ ‘ਚ ਹੰਝੂ ਆ ਜਾਣਗੇ। Tears still fill my eyes
ਅੱਜ ਵੀ ਭਰ ਆਉਂਦੈ ਅੱਖਾਂ ‘ਚ ਹੰਝੂ
ਨੇਹਾ ਕੱਕੜ ਨੇ ਰਿਸ਼ੀਕੇਸ਼ ‘ਚ ਸਥਿਤ ਆਪਣੇ ਬੰਗਲੇ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ‘ਤੇ ਵੀ ਸਾਂਝੀਆਂ ਕੀਤੀਆਂ ਸਨ, ਜੋ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਈਆਂ ਸਨ। ਉਹ ਇਸ ਸ਼ਹਿਰ ‘ਚ ਆਪਣਾ ਵੱਡਾ ਬੰਗਲਾ ਦੇਖ ਕੇ ਕਾਫ਼ੀ ਭਾਵੁਕ ਵੀ ਹੋਈ ਸੀ। ਨੇਹਾ ਕੱਕੜ ਨੇ ਤਸਵੀਰ ਦੇ ਕੈਪਸ਼ਨ ‘ਚ ਲਿਖਿਆ ਸੀ, ”ਅਸੀਂ ਇਹ ਬੰਗਲਾ ਰਿਸ਼ੀਕੇਸ਼ ‘ਚ ਖਰੀਦਿਆ ਹੈ।”
ਨੇਹਾ ਕੱਕੜ ਨੇ ਉਸ ਘਰ ਦੀ ਤਸਵੀਰ ਵੀ ਸਾਂਝੀ ਕਰਦਿਆਂ ਲਿਖਿਆ ਸੀ, ਜਿਸ ‘ਚ ਉਹ ਆਪਣੇ ਪਰਿਵਾਰ ਨਾਲ ਕਮਰੇ ‘ਚ ਰਹਿੰਦੀ ਸੀ। ਨੇਹਾ ਨੇ ਤਸਵੀਰ ਦੇ ਕੈਪਸ਼ਨ ‘ਚ ਦੱਸਿਆ ਹੈ ਕਿ ਉਹ ਇਸ ਘਰ ਦੇ ਇਕ ਕਮਰੇ ‘ਚ ਪੂਰੇ ਪਰਿਵਾਰ ਨਾਲ ਰਹਿੰਦੀ ਸੀ। ਉਹ ਲਿਖਦੀ ਹੈ, ”ਉਸ ਛੋਟੇ ਕਮਰੇ ‘ਚ ਮਾਂ ਨੇ ਇਕ ਟੇਬਲ ਰੱਖਿਆ ਹੋਇਆ ਸੀ, ਜੋ ਸਾਡੀ ਰਸੋਈ ਸੀ। ਉਹ ਕਮਰਾ ਵੀ ਸਾਡਾ ਨਹੀਂ ਸੀ। ਅਸੀਂ ਇੱਥੇ ਕਿਰਾਏ ‘ਤੇ ਰਹਿੰਦੇ ਸੀ। ਜਦੋਂ ਵੀ ਮੈਂ ਆਪਣਾ ਬੰਗਲਾ ਵੇਖਦੀ ਹਾਂ, ਮੈਂ ਭਾਵੁਕ ਹੋ ਜਾਂਦੀ ਹਾਂ।”Tears still fill my eyes
also read :- ਵਜ਼ੀਫਾ ਘਪਲੇ ‘ਚ ਮਾਨ ਸਰਕਾਰ ਦੀ ਵੱਡੀ ਕਾਰਵਾਈ, ਇਨ੍ਹਾਂ ਦੋ ਅਧਿਕਾਰੀਆਂ ‘ਤੇ ਲਿਆ ਸਖ਼ਤ ਐਕਸ਼ਨ
ਪਿਤਾ ਨੇ ਕਾਲਜ ਦੇ ਬਾਹਰ ਵੇਚੇ ਸਮੋਸੇ
ਨੇਹਾ ਕੱਕੜ ਦੇ ਪਿਤਾ ਕਾਲਜ ਦੇ ਬਾਹਰ ਸਮੋਸੇ ਵੇਚਿਆ ਕਰਦੇ ਸਨ ਤੇ ਉਸ ਦੀ ਮਾਂ ਹਾਊਸਵਾਈਫ ਸੀ। ਉਦੋਂ ਨੇਹਾ ਦਾ ਪਰਿਵਾਰ ਕਾਫੀ ਗਰੀਬ ਸੀ। ਉਸ ਦਾ ਪੂਰਾ ਪਰਿਵਾਰ 1 ਕਮਰੇ ‘ਚ ਕਿਰਾਏ ‘ਤੇ ਰਹਿੰਦਾ ਸੀ। ਇਕ ਹੀ ਕਮਰੇ ‘ਚ ਉਹ ਲੋਕ ਸੌਂਦੇ ਸਨ ਤੇ ਖਾਣਾ ਬਣਾਉਂਦੇ ਸਨ।
ਇਸ ਦੇ ਨਾਲ-ਨਾਲ ਨੇਹਾ ਨੂੰ ਮਹਿੰਗੀਆਂ ਕਾਰਾਂ ਦਾ ਸ਼ੌਕ ਹੈ। ਨੇਹਾ ਦੇ ਕਾਰ ਕਲੈਕਸ਼ਨ ‘ਚ ਔਡੀ, ਮਰਸਡੀਜ਼ ਬੈਂਜ਼, ਰੇਂਜ ਰੋਵਰ, BMW ਅਤੇ ਹੋਰ ਕਾਰਾਂ ਸ਼ਾਮਲ ਹਨ। ਨੇਹਾ ਕੱਕੜ ਦਾ ਵੀ ਹੁਣ ਰਿਸ਼ੀਕੇਸ਼ ‘ਚ ਆਲੀਸ਼ਾਨ ਬੰਗਲਾ ਹੈ। ਇੰਨਾ ਹੀ ਨਹੀਂ, ਨੇਹਾ ਕੱਕੜ ਨੂੰ ਬਾਲੀਵੁੱਡ ਦੀਆਂ ਟਾਪ ਗਾਇਕਾਵਾਂ ‘ਚ ਗਿਣਿਆ ਜਾਂਦਾ ਹੈ। ਇੰਸਟਾਗ੍ਰਾਮ ‘ਤੇ ਨੇਹਾ ਨੂੰ 70 ਮਿਲੀਅਨ ਯਾਨਿ 7 ਕਰੋੜ ਤੋਂ ਵੱਧ ਲੋਕ ਫਾਲੋ ਕਰਦੇ ਹਨ।Tears still fill my eyes