ਮਾਨਸਾ, 05 ਜਨਵਰੀ
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇੰਤਕਾਲਾਂ ਦੇ ਨਿਪਟਾਰੇ ਲਈ 6 ਜਨਵਰੀ 2024 ਨੂੰ ਜ਼ਿਲ੍ਹੇ ਦੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇੰਤਕਾਲਾਂ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਉਣ ਦੀਆਂ ਸਰਕਾਰ ਵੱਲੋਂ ਹਦਾਇਤਾਂ ਜਾਰੀ ਹੋਈਆਂ ਹਨ ਜਿਸ ਦੇ ਮੱਦੇਨਜਰ ਜ਼ਿਲ੍ਹੇ ਦੀਆਂ ਤਹਿਸੀਲਾਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਨਾਲ—ਨਾਲ ਸਬ ਤਹਿਸੀਲਾਂ ਭੀਖੀ, ਜੋਗਾ, ਬਰੇਟਾ ਅਤੇ ਝੁਨੀਰ ਵਿਖੇ 6 ਜਨਵਰੀ 2024 ਨੂੰ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੈਂਪ ਸਬੰਧਤ ਤਹਿਸੀਲਾਂ/ਸਬ ਤਹਿਸੀਲਾਂ ਵਿਖੇ ਆਪੋ—ਆਪਣੇ ਦਫਤਰ ਵਿਖੇ ਲਗਾਇਆ ਜਾਵੇਗਾ।
ਇੰਤਕਾਲਾਂ ਦੇ ਨਿਪਟਾਰੇ ਲਈ ਤਹਿਸੀਲਾਂ ਅਤੇ ਸਬ ਤਹਿਸੀਲਾਂਵਿਖੇ ਵਿਸ਼ੇਸ਼ ਕੈਂਪ 06 ਜਨਵਰੀ ਨੂੰ-ਡਿਪਟੀ ਕਮਿਸ਼ਨਰ
Date: