Telangana CM Revanth Reddy:
ਕਾਂਗਰਸ ਨੇਤਾ ਰੇਵੰਤ ਰੈਡੀ ਤੇਲੰਗਾਨਾ ਦੇ ਮੁੱਖ ਮੰਤਰੀ ਹੋਣਗੇ। ਰਾਹੁਲ ਗਾਂਧੀ ਨੇ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਹੁਲ ਨੇ ਕਿਹਾ ਕਿ ਤੇਲੰਗਾਨਾ ਵਿੱਚ ਸੀਐਮ ਦੇ ਅਹੁਦੇ ਲਈ ਰੇਵੰਤ ਰੈਡੀ ਦੀ ਚੋਣ ਕੀਤੀ ਗਈ ਹੈ।
ਇਹ ਫੈਸਲਾ ਮੰਗਲਵਾਰ ਨੂੰ ਦਿੱਲੀ ‘ਚ ਹੋਈ ਪਾਰਟੀ ਦੀ ਬੈਠਕ ‘ਚ ਲਿਆ ਗਿਆ, ਜਿਸ ‘ਚ ਰਾਹੁਲ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸਨ।
ਹਾਲਾਂਕਿ ਰੇਵੰਤ ਰੈਡੀ ਦੇ ਨਾਂ ਦਾ ਅਧਿਕਾਰਤ ਐਲਾਨ ਹੈਦਰਾਬਾਦ ‘ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਹੋਵੇਗਾ। ਰੇਵੰਤ 7 ਦਸੰਬਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਪਹਿਲਾਂ ਸਹੁੰ ਚੁੱਕ ਸਮਾਗਮ ਹੋਣਾ ਸੀ 6 ਦਸੰਬਰ ਨੂੰ
ਮੀਡੀਆ ਰਿਪੋਰਟਾਂ ਮੁਤਾਬਕ ਤੇਲੰਗਾਨਾ ਵਿੱਚ ਪਾਰਟੀ ਦੀ ਜਿੱਤ ਤੋਂ ਬਾਅਦ ਸੀਐਮ ਦੇ ਅਹੁਦੇ ਲਈ ਰੇਵੰਤ ਰੈੱਡੀ ਦਾ ਨਾਮ ਲਗਭਗ ਤੈਅ ਸੀ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਵੀ 6 ਦਸੰਬਰ ਦੀ ਸ਼ਾਮ ਨੂੰ ਹੋਣਾ ਸੀ ਪਰ ਪਾਰਟੀ ਵਿੱਚ ਵਿਰੋਧ ਕਾਰਨ ਇਸ ਨੂੰ ਰੱਦ ਕਰਨਾ ਪਿਆ।
ਇਹ ਵੀ ਪੜ੍ਹੋ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ
ਰੇਵੰਤ ਰੈਡੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦਾ ਵਿਰੋਧ ਕਰਨ ਵਾਲਿਆਂ ਵਿੱਚ ਤੇਲੰਗਾਨਾ ਕਾਂਗਰਸ ਦੇ ਸਾਬਕਾ ਪ੍ਰਧਾਨ ਐਨ ਉੱਤਮ ਕੁਮਾਰ ਰੈੱਡੀ, ਸਾਬਕਾ ਸੀਐਲਪੀ ਨੇਤਾ ਭੱਟੀ ਵਿਕਰਮਰਕਾ, ਸਾਬਕਾ ਮੰਤਰੀ ਕੋਮਾਤੀਰੇਡੀ ਵੈਂਕਟ ਰੈੱਡੀ, ਸਾਬਕਾ ਉਪ ਮੁੱਖ ਮੰਤਰੀ ਦਾਮੋਦਰ ਰਾਜਨਰਸਿਮ੍ਹਾ ਸ਼ਾਮਲ ਹਨ। ਇਨ੍ਹਾਂ ਨੇਤਾਵਾਂ ਨੇ ਰੇਵੰਤ ਰੈਡੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰੇਵੰਤ ਰੈਡੀ ਨੂੰ ਪਾਰਟੀ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਪਹਿਲਾਂ 2021 ਵਿੱਚ ਉਨ੍ਹਾਂ ਨੂੰ ਤੇਲੰਗਾਨਾ ਕਾਂਗਰਸ ਦੀ ਕਮਾਨ ਸੌਂਪੀ ਗਈ ਸੀ। ਉਦੋਂ ਵੀ ਉਨ੍ਹਾਂ ‘ਤੇ ਅਹੁਦਾ ਹਾਸਲ ਕਰਨ ਲਈ ਕਰੋੜਾਂ ਰੁਪਏ ਦਾ ਭੁਗਤਾਨ ਕਰਨ ਦਾ ਦੋਸ਼ ਸੀ।
ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ ‘ਤੇ 30 ਨਵੰਬਰ ਨੂੰ ਵੋਟਿੰਗ ਹੋਈ ਸੀ, ਜਿਸ ਦੇ ਨਤੀਜੇ ਐਤਵਾਰ ਨੂੰ ਆਏ। ਇਸ ਵਿੱਚ ਕਾਂਗਰਸ ਨੇ 64 ਸੀਟਾਂ ਜਿੱਤੀਆਂ ਹਨ। ਸੱਤਾਧਾਰੀ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਨੂੰ 39 ਸੀਟਾਂ ਮਿਲੀਆਂ ਹਨ।
8 ਸੀਟਾਂ ਬੀਜੇਪੀ, 7 ਏਆਈਐਮਆਈਐਮ ਅਤੇ ਇੱਕ ਸੀਟ ਸੀਪੀਆਈ ਨੂੰ ਮਿਲੀ। ਸੂਬਾ ਕਾਂਗਰਸ ਪ੍ਰਧਾਨ ਰੇਵੰਤ ਰੈਡੀ ਅਤੇ ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨੇ 3 ਦਸੰਬਰ ਦੀ ਰਾਤ ਨੂੰ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
Telangana CM Revanth Reddy: