ਗਰਮੀ ਨੇ ਤੋੜਿਆ 46 ਸਾਲਾਂ ਦਾ ਰਿਕਾਰਡ, ਤਾਪਮਾਨ 49 ਦੇ ਨੇੜੇ

Date:

Temperature near 49

ਪੰਜਾਬ ਸਣੇ ਉੱਤਰ ਭਾਰਤ ‘ਚ ਕਾਰਨ ਗਰਮੀ ਕਾਰਨ ਲੋਕ ਹਾਲੋ-ਬੇਹਾਲ ਹਨ। ਦੂਜੇ ਪਾਸੇ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਰੈੱਡ ਅਲਰਟ ਜਾਰੀ ਰਹੇਗਾ ਤੇ ਲੂ ਚੱਲਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਇਸ ਕਾਰਨ ਫਿਲਹਾਲ ਰਾਹਤ ਦੇ ਆਸਾਰ ਨਜ਼ਰ ਨਹੀਂ ਆ ਰਹੇ ਹਨ ਤੇ ਲੋਕਾਂ ਨੂੰ ਇਸ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਗਰਮੀ ਦੀ ਸਥਿਤੀ ਇਹ ਹੈ ਕਿ ਮਈ ਮਹੀਨੇ ‘ਚ ਹੀ ਲੂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।

ਪੰਜਾਬ ਵਿਚ ਗਰਮੀ ਨੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਰਿਹਾ। ਇਸ ਤੋਂ ਪਹਿਲਾਂ 21 ਮਈ 1978 ਨੂੰ ਅੰਮ੍ਰਿਤਸਰ ਦਾ ਤਾਪਮਾਨ 47.7 ਡਿਗਰੀ ਦਰਜ ਕੀਤਾ ਗਿਆ ਸੀ। ਫਰੀਦਕੋਟ ਦਾ ਤਾਪਮਾਨ ਐਤਵਾਰ ਸ਼ਾਮ ਨੂੰ 47.4 ਡਿਗਰੀ ਦਰਜ ਕੀਤਾ ਗਿਆ, ਜੋ ਕਿ 21 ਮਈ 1978 ਦੇ ਤਾਪਮਾਨ ਨਾਲੋਂ ਸਿਰਫ 0.3 ਡਿਗਰੀ ਘੱਟ ਹੈ।

ਇਸ ਦਿਨ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 47.7 ਡਿਗਰੀ ਦਰਜ ਕੀਤਾ ਗਿਆ ਸੀ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਟਿਆਲਾ ਦਾ ਤਾਪਮਾਨ 45.7, ਅੰਮ੍ਰਿਤਸਰ ਦਾ 45.2 ਅਤੇ ਲੁਧਿਆਣਾ ਦਾ ਤਾਪਮਾਨ 44.8 ਡਿਗਰੀ ਦਰਜ ਕੀਤਾ ਗਿਆ।Temperature near 49

ਹਰਿਆਣਾ ‘ਚ 26 ਸਾਲ ਦਾ ਟੁੱਟਿਆ ਰਿਕਾਰਡ
ਉੱਥੇ ਹੀ ਹਰਿਆਣਾ ‘ਚ ਨੌਤਪਾ ਦੇ ਤੀਜੇ ਦਿਨ 26 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। ਇੱਥੇ ਸਿਰਸਾ ਦਾ ਤਾਪਮਾਨ 49.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਦੇਸ਼ ਦੇ ਕਿਸੇ ਵੀ ਸ਼ਹਿਰ ਵਿੱਚ ਸਭ ਤੋਂ ਵੱਧ ਹੈ। ਸ਼ਾਮ 6 ਵਜੇ ਵੀ ਸਿਰਸਾ ਵਿੱਚ ਵੱਧ ਤੋਂ ਵੱਧ ਤਾਪਮਾਨ 46.1 ਡਿਗਰੀ ਦਰਜ ਕੀਤਾ ਗਿਆ। ਇਹ ਉਹ ਸਮਾਂ ਹੈ ਜਦੋਂ ਹਰਿਆਣਾ ਪੂਰੇ ਦੇਸ਼ ਵਿੱਚ ਸਭ ਤੋਂ ਗਰਮ ਹੈ। ਇਸ ਤੋਂ ਬਾਅਦ ਰਾਜਸਥਾਨ ਅਤੇ ਦਿੱਲੀ ਹਨ। ਸੋਮਵਾਰ ਨੂੰ ਹਰਿਆਣਾ ‘ਚ ਗਰਮੀ ਨੇ 26 ਸਾਲਾਂ ਦਾ ਰਿਕਾਰਡ ਤੋੜ ਦਿੱਤਾ।

also read :- ਜੇਲ ‘ਚ ਬੈਠ ਕੇ ਰਾਮ ਰਹੀਮ ਦੇਖੇਗਾ ਚੋਣ ਨਤੀਜੇ: ਚੋਣਾਂ ਤੋਂ ਪਹਿਲਾਂ ਬਾਹਰ ਆਉਣਾ ਚਾਹੁੰਦੇ ਹਨ ਰਾਮ ਰਹੀਮ

ਇਸ ਤੋਂ ਪਹਿਲਾਂ 26 ਮਈ 1998 ਨੂੰ ਹਿਸਾਰ ਦਾ ਵੱਧ ਤੋਂ ਵੱਧ ਤਾਪਮਾਨ 48.8 ਡਿਗਰੀ ਦਰਜ ਕੀਤਾ ਗਿਆ ਸੀ। ਇਸ ਸਮੇਂ ਪੂਰੇ ਸੂਬੇ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 5.1 ਡਿਗਰੀ ਵੱਧ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 4 ਦਿਨਾਂ ਤੱਕ ਦਿਨ ਦੇ ਨਾਲ-ਨਾਲ ਰਾਤ ਦਾ ਤਾਪਮਾਨ ਵੀ ਵਧ ਸਕਦਾ ਹੈ। 30 ਮਈ ਤੋਂ ਬਾਅਦ ਹੀ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਦੇ ਇਤਿਹਾਸ ਵਿੱਚ ਇਹ ਸਭ ਤੋਂ ਵੱਧ ਤਾਪਮਾਨ ਹੈ। ਅਗਲੇ 2 ਦਿਨਾਂ ‘ਚ ਇਹ ਤਾਪਮਾਨ 46 ਡਿਗਰੀ ਤੱਕ ਵਧ ਸਕਦਾ ਹੈ। ਅਜਿਹੇ ‘ਚ ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤੱਕ ਹੀਟ ਵੇਵ ਦਾ ਰੈੱਡ ਅਲਰਟ ਅਤੇ ਉਸ ਤੋਂ ਬਾਅਦ ਆਰੇਂਜ ਅਲਰਟ ਜਾਰੀ ਕੀਤਾ ਹੈ।Temperature near 49

Share post:

Subscribe

spot_imgspot_img

Popular

More like this
Related