ਚੰਡੀਗੜ੍ਹ ‘ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ ‘ਚ ਪੜ੍ਹਦੀ ਕੁੜੀ ਦੀ ਮੌਤ

Terrible accident in Chandigarh

 Terrible accident in Chandigarh ਚੰਡੀਗੜ੍ਹ ‘ਚ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ, ਜਦੋਂ ਆਪਣੀ ਮਾਂ ਨਾਲ ਐਕਟਿਵਾ ‘ਤੇ ਸਕੂਲ ਜਾ ਰਹੀ 7ਵੀਂ ਜਮਾਤ ਦੀ ਵਿਦਿਆਰਥਣ ਦੀ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਸਵੇਰੇ ਸਿੰਘਪੁਰਾ ਲਾਈਟ ਪੁਆਇੰਟ ਨੇੜੇ ਵਾਪਰਿਆ।

ਮ੍ਰਿਤਕਾ ਦੀ ਪਛਾਣ 12 ਸਾਲਾ ਅਨੰਨਿਆ ਦੇ ਤੌਰ ‘ਤੇ ਕੀਤੀ ਗਈ ਹੈ। ਉਸ ਦੀ ਮਾਂ ਉਸ ਨੂੰ ਐਕਟਿਵਾ ‘ਤੇ ਸਕੂਲ ਛੱਡਣ ਜਾ ਰਹੀ ਸੀ ਕਿ ਟਰੱਕ ਚਾਲਕ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਅਨੰਨਿਆ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸ ਦੀ ਮਾਂ ਗੰਭੀਰ ਰੂਪ ‘ਚ ਜ਼ਖਮੀ ਹੋ ਗਈ।Terrible accident in Chandigarh

also read ;- ਚੰਡੀਗੜ੍ਹ ‘ਚ ਗਰਮੀ ਦਾ ਕਹਿਰ, ਪਾਰਾ ਪੁੱਜਾ 40 ਤੋਂ ਪਾਰ, ਆਉਣ ਵਾਲੇ ਦਿਨਾਂ ‘ਚ ਰਾਹਤ ਦੀ ਉਮੀਦ

ਹਾਦਸੇ ਮਗਰੋਂ ਤੁਰੰਤ ਮਾਂ-ਧੀ ਨੂੰ ਆਪਣੀ ਐਂਬੂਲੈਂਸ ‘ਚ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਅਨੰਨਿਆ ਨੂੰ ਮ੍ਰਿਤਕ ਕਰਾਰ ਦਿੱਤਾ, ਜਦੋਂ ਕਿ ਉਸ ਦੀ ਮਾਂ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮਾਂ-ਧੀ ਪ੍ਰੀਤ ਕਾਲੋਨੀ ਜ਼ੀਰਕਪੁਰ ਦੀਆਂ ਰਹਿਣ ਵਾਲੀਆਂ ਹਨ।Terrible accident in Chandigarh

[wpadcenter_ad id='4448' align='none']