ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਸਰਕਾਰੀ ਨੌਕਰੀ ਹਾਸਲ ਹੋਈ; ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

Date:

 ਚੰਡੀਗੜ੍ਹ, 01 may

ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਜਲ ਸਪਲਾਈ ਤੇ ਸੀਵਰੇਜ ਬੋਰਡ ਵਿੱਚ ਬਤੌਰ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਦੀ ਸਰਕਾਰੀ ਨੌਕਰੀ ਹਾਸਲ ਹੋਈ ਹੈ। ਇਹ ਗੱਲ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਦੇ ਵਾਸੀ ਅਨੁਭਵ ਸਿੰਗਲਾ ਨੇ ਕਹੀ।

ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਮੁਕੰਮਲ ਹੋਈ ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ, ਜਿਸ ਕਾਰਨ ਉਸਨੂੰ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਇਹ ਨੌਕਰੀ ਹਾਸਲ ਹੋਈ ਹੈ।ਉਸਨੇ ਕਿਹਾ ਕਿ ਉਹ ਅਤੇ ਉਸਦਾ ਪਰਿਵਾਰ ਬਹੁਤ ਖੁਸ਼ ਹੈ ਕਿਉਂਕਿ ਉਸ ਨੂੰ ਆਪਣੇ ਸੂਬੇ ਵਿੱਚ ਹੀ ਨੌਕਰੀ ਮਿਲ ਗਈ ਹੈ।

ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਯੋਗ ਨੌਜਵਾਨਾਂ ਨੂੰ ਪੱਕਾ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇੱਕ ਸਾਲ ਵਿੱਚ 29 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦੇਣੀਆਂ ਸੂਬੇ ਦੇ ਨੌਜਵਾਨਾਂ ਲਈ ਬੇਹੱਦ ਖੁਸ਼ੀ ਵਾਲੀ ਗੱਲ ਹੈ। ਉਸਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੀ ਭਲਾਈ ਤੇ ਦੁਰ ਦਰਸ਼ੀ ਵਾਲੀ ਸੋਚ ਨੂੰ ਸਲਾਮ ਕਰਦਾ ਹਾਂ, ਜਿਸ ਕਾਰਨ ਅੱਜ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਿੱਚ ਕਾਮਯਾਬ ਹੋ ਰਹੇ ਹਨ।

ਉਸਨੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੋਜੀ ਰੋਟੀ ਲਈ ਵਿਦੇਸ਼ ਜਾਣ ਦਾ ਖਿਆਲ ਛੱਡ ਦੇਣ ਅਤੇ ਇਥੇ ਹੀ ਮਿਹਨਤ ਕਰਨ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਹਨਤ ਅਤੇ ਮੈਰਿਟ ਨੂੰ ਸਰਕਾਰੀ ਨੌਕਰੀਆਂ ਵਿੱਚ ਤਰਜੀਹ ਦੇ ਰਹੀ ਹੈ।

Share post:

Subscribe

spot_imgspot_img

Popular

More like this
Related

ਪੰਜਾਬ ‘ਚ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ , ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ‘ਚ ਆਟੋ ‘ਚੋਂ ਸੁੱਟਿਆ ਹੈਂਡ ਗ੍ਰਨੇਡ

Grenade Attack Update  ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਗੁਰਦਾਸਪੁਰ...