Wednesday, January 1, 2025

ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 12ਵੀਂ ਬੱਸ ਨੂੰ ਰਵਾਨਾ ਕੀਤਾ

Date:

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ, 2024:

ਪੰਜਾਬ ਦੇ ਲੋਕਾਂ ਦੀ ਇੱਛਾ ਅਨੁਸਾਰ ਸੇਵਾ ਕਰਨ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਰਧਾਲੂਆਂ ਦਾ 12ਵਾਂ ਜੱਥਾ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ।

      ਅੱਜ ਜ਼ੀਰਕਪੁਰ ਦੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਅਤੇ ਮਾਤਾ ਨੈਣਾ ਦੇਵੀ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਪਣੇ ਵਚਨਾਂ ਦੇ ਪੱਕੇ ਵਿਅਕਤੀ ਵਜੋਂ ਜਾਣੇ ਜਾਂਦੇ ਹਨ। ਰਾਜ ਅਤੇ ਇਸ ਦੇ ਵਸਨੀਕਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਦੇ ਅਨੁਸਾਰ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, 600 ਯੂਨਿਟ ਤੱਕ ਮੁਫਤ ਘਰੇਲੂ ਬਿਜਲੀ ਅਤੇ ਲਗਭਗ 41000 ਨੌਜਵਾਨਾਂ ਨੂੰ ਯੋਗਤਾ ਅਤੇ ਕਾਬਲੀਅਤ ਦੇ ਆਧਾਰ ‘ਤੇ ਨੌਕਰੀਆਂ ਮਹਿਜ਼ 24 ਮਹੀਨਿਆਂ ਦੇ ਕਾਰਜਕਾਲ ਵਿੱਚ ਪੂਰੇ ਕੀਤੇ ਗਏ ਵਾਅਦੇ ਹਨ।

     ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਕੀਦਤ ਵਾਲੇ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਨ ਦਾ ਉਦੇਸ਼ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਹੈ, ਚਾਹੇ ਉਨ੍ਹਾਂ ਦਾ ਕੋਈ ਵੀ ਧਰਮ ਹੋਵੇ।

    ਵਿਧਾਇਕ ਰੰਧਾਵਾ ਨੇ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਠਹਿਰਣ ਅਤੇ ਖਾਣ-ਪੀਣ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ। ਬੱਸ ਵਿੱਚ ਸਵਾਰ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਲੋੜੀਂਦੇ ਟਾਇਲਟਰੀਜ਼ ਦੇ ਨਾਲ-ਨਾਲ ਕੰਬਲ, ਬੈੱਡਸ਼ੀਟਾਂ ਅਤੇ ਸਿਰਹਾਣੇ ਦੀਆਂ ਕਿੱਟਾਂ ਵੀ ਦਿੱਤੀਆਂ।

     ਉਨ੍ਹਾਂ ਦੱਸਿਆ ਕਿ ਅੱਜ ਰਵਾਨਾ ਕੀਤੀ ਗਈ ਬੱਸ ਜ਼ਿਲ੍ਹੇ ਵਿੱਚੋਂ ਬਾਰ੍ਹਵੀਂ ਅਤੇ ਡੇਰਾਬੱਸੀ ਹਲਕੇ ਤੋਂ ਪੰਜਵੀਂ ਬੱਸ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਇੱਛਾ ਅਨੁਸਾਰ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਤੱਕ ਪਹੁੰਚਾਉਣ ਲਈ ਹੋਰ ਬੱਸਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

Share post:

Subscribe

spot_imgspot_img

Popular

More like this
Related

ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਕੀਤਾ ਉਦਘਾਟਨ

ਮਾਲੇਰਕੋਟਲਾ 01 ਜਨਵਰੀ  :                 ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਹੱਥਣ ਵਿਖੇ 01 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਨਿਰੰਤਰ  ਬਿਜਲੀ ਦੀ ਸਪਲਾਈ ਯਕੀਨੀ ਬਣੇਗੀ । ਇਸ ਮੌਕੇ ਵਿਧਾਇਕ ਮਾਲੇਕਰੋਟਲਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਮਾਲੇਰਕੋਟਲਾ ਦੀ ਆਵਾਮ ਵੱਲੋਂ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਸੂਬੇ ਦੀ ਸਰਕਾਰ ਵਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਹੋਵੇਗੀ ।             ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਪੜਾਅਵਾਰ ਢੰਗ ਨਾਲ ਬਿਜਲੀ ਦੀ ਘਾਟ ਨੂੰ ਪੂਰਨ ਤੌਰ ਉੱਤੇ ਖਤਮ ਕਰਨ ਲਈ ਸਾਰਥਕ ਅਤੇ ਯੋਜਨਾਬੱਧ ਉਪਰਾਲੇ ਕੀਤੇ ਹਨ ਜਿਨ੍ਹਾਂ ਤਹਿਤ ਘਰੇਲੂ ਖਪਤਕਾਰਾਂ, ਉਦਯੋਗਿਕ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ, ਵੋਲਟੇਜ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਤਾ ਅਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਕਦਮ ਪੁੱਟੇ ਜਾ ਰਹੇ ਹਨ ਤਾਂ ਸੂਬਾ ਬਿਜਲੀ ਦੇ ਖੇਤਰ...

BSP ਦੇ ਸਾਬਕਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ AAP ‘ਚ ਸ਼ਾਮਿਲ

Jasvir Singh Garhi joined AAP ਪੰਜਾਬ ਬਸਪਾ ਦੇ ਸਾਬਕਾ...

ਪੰਜਾਬ ‘ਚ ਮੁੜ ਮੀਂਹ ਦਾ ਅਲਰਟ ਹੋ ਗਿਆ ਜਾਰੀ

Rain alert has been issued ਪੰਜਾਬ 'ਚ ਪੈ ਰਹੀ...