Thursday, January 9, 2025

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਹੋਣਗੇ ਲੋਕਤੰਤਰ ਦੀ ਮਜਬੂਤੀ ਲਈ ਪ੍ਰਸ਼ਨ ਉਤਰੀ ਮੁਕਾਬਲੇ

Date:

ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024:

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ ਨਵੀਂ ਉਮੰਗ ਅਤੇ ਲੋਕਤੰਤਰਿਕ ਪ੍ਰੰਪਰਾਵਾਂ ਦੀ ਮਜਬੂਤੀ ਲਈ ਮੁੱਖ ਚੋਣ ਅਫਸਰ, ਪੰਜਾਬ ਦੀ ਯੋਗ ਨਿਰਦੇਸ਼ਨਾ ਵਿੱਚ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੀ ਅਗਵਾਈ ਵਿਚ 19 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕੁਇਜ ਮੁਕਾਬਲੇ ਕਰਵਾਏ ਜਾਣਗੇ, ਜਿਸ ਦੇ ਜੇਤੂਆਂ ਵੱਲੋਂ 24 ਜਨਵਰੀ ਨੂੰ ਰਾਜ ਪੱਧਰੀ ਮੁਕਾਬਲੇ ਜੋ ਕਿ ਲੁਧਿਆਣਾ ਵਿਖੇ ਹੋਣਗੇ, ਵਿਚ ਸ਼ਮੂਲੀਅਤ ਕੀਤੀ ਜਾਵੇਗੀ।
     ਇਸ ਸਬੰਧੀ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ, ਸਾਹਿਬਜਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਕੁਇਜ ਮੁਕਾਬਲੇ ਦਾ ਮਕਸਦ ਵੋਟਰਾਂ ਵਿਚ ਲੋਕਤੰਤਰੀ ਪ੍ਰੰਪਰਾਵਾਂ ਨੂੰ ਮਜਬੂਤ ਕਰਨਾ, ਨੌਜਵਾਨਾਂ ਦੀ ਚੋਣ ਪ੍ਰਕਿਰਿਆ ਵਿਚ ਭਾਗੀਦਾਰੀ ਨੂੰ ਵਧਾਉਣਾ ਅਤੇ ਹਰ  ਵਰਗ ਨੂੰ  ਚੋਣ ਅਮਲ ਬਾਰੇ ਜਾਗਰੂਕ ਕਰਨਾ ਹੈ।
ਜ਼ਿਲ੍ਹਾ ਨੋਡਲ ਅਫਸਰ ਸਵੀਪ-ਕਮ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਸਰਕਾਰੀ ਬਹੁ ਤਕਨੀਕੀ ਕਾਲਜ ਖੂਨੀਮਾਜਰਾ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਸਬੰਧੀ ਵੋਟਰ 18 ਦਸੰਬਰ 2024  ਤੋਂ  17 ਜਨਵਰੀ 2025 ਤੱਕ ਆਨਲਾਈਨ ਰਜਿਸਟ੍ਰੇਸ਼ਨ ਲਈ  ਮੁੱਖ ਚੋਣ ਅਫਸਰ ਪੰਜਾਬ ਦੇ ਲਿੰਕ https://punjab.indiastatquiz.com/NewRegister.aspx   ਉਪਰ ਰਜਿਸਟਰ ਕਰ ਸਕਦੇ ਹਨ। ਜ਼ਿਲ੍ਹਾ ਪੱਧਰ ਦੇ ਆਨਲਾਈਨ ਕੁਇਜ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾਣਗੇ ਅਤੇ 23 ਜ਼ਿਲ੍ਹਿਆਂ ਦੇ ਜੇਤੂ 24 ਜਨਵਰੀ ਨੂੰ ਲੁਧਿਆਣਾ ਵਿਖੇ ਆਫਲਾਈਨ ਕੁਇਜ ਮੁਕਾਬਲੇ ਵਿਚ ਹਿੱਸਾ ਲੈਣਗੇ। ਰਾਜ ਪੱਧਰੀ ਕੁਇਜ ਮੁਕਾਬਲੇ ਦੇ ਜੇਤੂਆਂ ਨੂੰ ਮੁੱਖ ਚੋਣ ਅਫਸਰ ਪੰਜਾਬ ਵੱਲੋਂ, ਪਹਿਲੇ ਤਿੰਨ ਸਥਾਨਾਂ ਉੱਤੇ ਰਹਿਣ ਵਾਲੇ ਪ੍ਰਤੀਯੋਗੀਆਂ ਨੂੰ ਕ੍ਰਮਵਾਰ ਲੈਪਟਾਪ, ਟੈਬਲਟ ਅਤੇ ਸਮਾਰਟ ਘੜੀ ਨਾਲ ਸਨਮਾਨਿਤ ਕੀਤਾ ਜਾਵੇਗਾ।
     ਚੋਣ ਤਹਿਸੀਲਦਾਰ, ਸੰਜੇ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ, ਯੁਵਕ ਕਲੱਬਾਂ ਅਤੇ ਐਨ.ਜੀ.ਓ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...