Tuesday, January 7, 2025

ਬੱਚੇ ਨੂੰ ਅਧਿਆਪਕਾ ਵੱਲੋਂ ਥੱਪੜ ਮਾਰਨ ਦੇ ਮਾਮਲੇ ‘ਚ ਸਿੱਖਿਆ ਮੰਤਰੀ ਦੀ ਵੱਡੀ ਕਾਰਵਾਈ

Date:

 The action of the Principal and the Minister of Education
ਹੁਸ਼ਿਆਰਪੁਰ ਵਿਖੇ ਇਕ ਅਧਿਆਪਕਾ ਵੱਲੋਂ ਬੱਚੇ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਐਕਸ਼ਨ ਲਿਆ ਹੈ। ਵੱਡੀ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕਾ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਕ ਅਧਿਆਪਕ ਵੱਲੋਂ ਇਕ ਵਿਦਿਆਰਥੀ ਨੂੰ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਰਕਾਰੀ ਸਕੂਲ ਹੋਣ ਦਾ ਝੂਠਾ ਦਾਅਵਾ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਇਹ ਵੀਡੀਓ ਕਿਸੇ ਨਿੱਜੀ ਸਕੂਲ ਦੀ ਹੈ। ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕ ਦੇ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੁਝ ਮੀਡੀਆ ਹਾਊਸਾਂ ਨੇ ਇਸ ਨੂੰ ਸਰਕਾਰੀ ਸਕੂਲ ਦੱਸ ਕੇ ਗਲਤ ਜਾਣਕਾਰੀ ਦਿੱਤੀ ਹੈ। ਕ੍ਰਿਪਾ ਕਰਕੇ ਸਾਡੇ ਮਿਹਨਤੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬਦਨਾਮ ਨਾ ਕਰੋ ਜੋ ਵਾਧੂ ਕਲਾਸਾਂ ਦਾ ਪ੍ਰਬੰਧ ਕਰਨ, ਵੇਕ-ਅੱਪ ਕਾਲਾਂ ਦਾ ਪ੍ਰਬੰਧ ਕਰਨ, ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹਨ।  ਇਕ ਝੂਠਾ ਬਿਰਤਾਂਤ ਉਨ੍ਹਾਂ ਦੇ ਵਿਸ਼ਾਲ ਯਤਨਾਂ ਨੂੰ ਖ਼ਰਾਬ ਕਰ ਦਿੰਦਾ ਹੈ।The action of the Principal and the Minister of Education

ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਤੋਂ ਇਕ ਅਧਿਆਪਕਾ ਵੱਲੋਂ ਛੋਟੇ ਬੱਚੇ ਨਾਲ ਤਸ਼ਦੱਦ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਹੁਸ਼ਿਆਰਪੁਰ ਦੇ ਪਿੰਡ ਬੱਡੋਂ ਦੇ ਇਕ ਸਕੂਲ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਇਕ ਅਧਿਆਪਕਾ ਬੱਚੇ ਨੂੰ ਬੇਰਹਿਮੀ ਨਾਲ ਕੁੱਟ ਰਹੀ ਹੈ। ਇਹ ਵੀਡੀਓ ਸਰਦੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਦੀ ਦੱਸੀ ਜਾ ਰਹੀ ਹੈ। ਕਲਾਸ ਵਿਚ ਮਾਸੂਮ ‘ਤੇ ਅਧਿਆਪਕਾ ਵੱਲੋਂ ਕਈ ਥੱਪੜ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਜੋ ਮੈਡਮ ਬੱਚੇ ਨੂੰ ਕੁੱਟਦੀ ਨਜ਼ਰ ਆ ਰਹੀ ਹੈ ਉਸ ਦਾ ਆਪਣਾ ਹੀ ਪ੍ਰਾਈਵੇਟ ਸਕੂਲ ਹੈ ਅਤੇ ਪਿਛਲੇ 40 ਸਾਲਾਂ ਤੋਂ ਪਿੰਡ ਬੱਡੋਂ ਵਿੱਚ ਚਲਾ ਰਹੀ ਹੈ। The action of the Principal and the Minister of Education

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 07 ਜਨਵਰੀ 2025

Hukamnama Sri Harmandir Sahib Ji ਟੋਡੀ ਮਹਲਾ ੫ ॥ ਹਰਿ ਬਿਸਰਤ...

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ...

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, 6 ਜਨਵਰੀ :    ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ...