Friday, December 27, 2024

ਵਧੀਕ ਡਿਪਟੀ ਕਮਿਸ਼ਨਰ ਨੇ ਸਵੀਪ ਵੋਟਰ ਜਾਗਰੂਕਤਾ ਵੈਨਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

Date:

ਫ਼ਰੀਦਕੋਟ 28 ਫ਼ਰਵਰੀ,2024  
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਵਿਚ ਵੋਟ ਪਾਉਣ, ਈ.ਵੀ.ਐਮ ਅਤੇ ਵੀ.ਵੀ ਪੈਟ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ‘ਸਵੀਪ ਵੋਟਰ ਜਾਗਰੂਕਤਾ ਵੈਨਾਂ’ ਨੂੰ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀਨੀ. ਸੈਕੰ. ਸਕੂਲ ਫ਼ਰੀਦਕੋਟ ਤੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਵੀਰਪਾਲ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਖੇਤਰ ਲਈ ਦੋ-ਦੋ ਜਾਗਰੂਕਤਾ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਤਾਂ ਜੋ ਸਾਰੇ ਵੋਟਰਾਂ ਨੂੰ ਵੋਟ ਪਾਉਣ ਦੇ ਨਾਲ-ਨਾਲ ਈ.ਵੀ.ਐਮ ਅਤੇ ਵੀ.ਵੀ ਪੈਟ ਸਬੰਧੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਵਿਚ ਆਰੰਭ ਸਵੀਪ ਗਤੀਵਿਧੀਆਂ ਦਾ ਹਿੱਸਾ ਹਨ, ਜੋ ਕਿ ਸਾਰੇ ਵਿਧਾਨ ਸਭਾ ਖੇਤਰਾਂ ਨੂੰ ਕਵਰ ਕਰਨਗੀਆਂ ਅਤੇ ਵੋਟਰਾਂ ਨੂੰ ਵੋਟਰ ਹੈਲਪ ਲਾਈਨ-1950 ਅਤੇ ਈ.ਵੀ.ਐਮ ਅਤੇ ਵੀ.ਵੀ ਪੈਟ ਦੀ ਕਾਰਜਪ੍ਰਣਾਲੀ ਅਤੇ ਇਸਦੇ ਪ੍ਰਯੋਗ ਦੇ ਬਾਰੇ ਵਿਚ ਵਿਸਥਾਰ ਨਾਲ ਜਾਣਕਾਰੀ ਦੇਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜਾਗਰੂਕਤਾ ਵੈਨਾਂ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨ ਵਰਗ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। 

ਇਸ ਮੌਕੇ ਮਾਸਟਰ ਰਿਸੋਰਸ ਪਰਸਨ ਡਾ. ਸੰਜੀਵ ਕਟਾਰੀਆ ਵਲੋਂ ਯੋਗ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਅਤੇ ਵੋਟਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਸੌ ਫ਼ੀਸਦੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵੋਟ ਦੀ ਮਹੱਤਤਾ ਸਾਂਝੀ ਕਰਦੇ ਹੋਏ ਦੱਸਿਆ ਕਿ ਭਾਰਤ ਦੇ 18 ਸਾਲ ਤੋਂ ਉੱਪਰ ਹਰੇਕ ਨਾਗਰਿਕ ਦੀ ਇੱਕ ਹੀ ਵੋਟ ਹੈ ਜੋ ਬਰਾਬਰਤਾ ਦਾ ਵੱਡਾ ਸਬੂਤ ਹੈ। ਉਨ੍ਹਾਂ ਬੱਚਿਆਂ ਨਾਲ ਚੋਣ ਕਮਿਸ਼ਨ ਅਤੇ ਭਾਰਤ ਦੇ ਸੰਵਿਧਾਨ ਨਾਲ ਸੰਬੰਧਿਤ ਜਾਣਕਾਰੀ ਸਾਂਝੀ ਕੀਤੀ ਗਈ। 

ਇਸ ਮੌਕੇ ਚੋਣ ਤਹਿਸੀਲਦਾਰ ਹਰਜਿੰਦਰ ਕੌਰ, ਸ੍ਰੀ ਬ੍ਰਿਜ ਮੋਹਨ ਸਿੰਘ ਬੇਦੀ, ਡੀ.ਈ.ਓ (ਸਕੈਡਰੀ) ਸ੍ਰੀ ਪ੍ਰਦੀਪ ਦਿਊੜਾ, ਡਿਪਟੀ ਡੀ.ਈ.ਓ ਕਮ ਜ਼ਿਲ੍ਹਾ ਨੋਡਲ ਅਫਸਰ ਸਵੀਪ,  ਸ੍ਰੀ ਜਸਬੀਰ ਜੱਸੀ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ,ਚੇਅਰਮੈਨ ਸਵਰਨਜੀਤ ਸਿੰਘ ਗਿੱਲ, ਪ੍ਰਿੰਸੀਪਲ ਭੁਪਿੰਦਰ ਕੌਰ ਸਰਾਂ, ਚੋਣ ਕਾਨੂੰਗੋ ਜਸਪ੍ਰੀਤ ਕੌਰ, ਬੇਅੰਤ ਸਿੰਘ, ਅਮਨਦੀਪ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...