ਵਧੀਕ ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਬਠਿੰਡਾ, 26 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਨੇ ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਮਨਾਏ ਜਾਣ ਵਾਲੇ ਸਲਾਨਾ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਦਫ਼ਤਰ ਨਗਰ ਕੌਂਸਲ ਤਲਵੰਡੀ ਸਾਬੋ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜੁੰਮੇਵਾਰੀਆਂ ਸੌਪੀਆਂ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 13 ਅਪ੍ਰੈਲ ਨੂੰ ਪੂਰੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਉਹ ਸੀਨੀਅਰ ਪੁਲਿਸ ਕਪਤਾਨ ਨਾਲ ਤਾਲਮੇਲ ਕਰਕੇ ਐਨਡੀਆਰਐਫ਼ ਅਤੇ ਗੋਤਾਖ਼ੋਰ ਟੀਮ ਦਾ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਕਿਸੇ ਵੀ ਅਣ-ਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸੀਨੀਅਰ ਪੁਲਿਸ ਕਪਤਾਨ ਦੀ ਮੰਗ ਅਨੁਸਾਰ ਫਾਇਰ ਬ੍ਰਿਗੇਡ ਦਾ ਪ੍ਰਬੰਧ ਕਰਨ ਲਈ ਕਿਹਾ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਦੌਰਾਨ ਮੈਡੀਕਲ ਟੀਮਾਂ ਦਾ ਖਾਸ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਮੇਲੇ ਦੌਰਾਨ ਆਮ ਜਨਤਾ ਅਤੇ ਸ਼ਰਧਾਲੂਆਂ ਲਈ ਵੱਖ-ਵੱਖ ਥਾਵਾਂ ਤੇ ਯੂਰੀਨਲਜ਼ ਅਤੇ ਲੈਟਰੀਨ ਔਰਤਾਂ ਤੇ ਪੁਰਸ਼ਾਂ ਲਈ ਬਣਵਾਉਣਗੇ। 

    ਇਸ ਮੌਕੇ ਸਕੱਤਰ ਆਰਟੀਏ ਮੈਡਮ ਪੂਨਮ ਸਿੰਘ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਤੋਂ ਇਲਾਵ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

[wpadcenter_ad id='4448' align='none']