ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਅਲਿਆਣਾ ਤੇ ਘਟਿਆਂ ਵਾਲਾ ਬੋਦਲਾ ਵਿਖੇ ਪਹੁੰਚ ਕਰਕੇ ਕਿਸਾਨਾਂ ਨੂੰ ਜੈਵਿਕ ਖੇਤੀ ਲਈ ਕੀਤਾ ਪ੍ਰੇਰਿਤ

ਫਾਜ਼ਿਲਕਾ, 8 ਅਕਤੂਬਰ
ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੇ ਪਿੰਡ ਅਲਿਆਣਾ ਤੇ ਘਟਿਆ ਵਾਲਾ ਬੋਦਲਾ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਚੰਗੇ ਵਾਤਾਵਰਣ ਦੀ ਪ੍ਰਾਪਤੀ ਲਈ ਕਿਸਾਨ ਵੀਰਾਂ ਨੂੰ ਰਸਾਇਣ ਖਾਦਾਂ ਤੋਂ ਪਰਹੇਜ਼ ਕਰਦਿਆਂ ਜੈਵਿਕ ਖੇਤੀ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਜੈਵਿਕ ਖਾਦ ਦੀ ਸ਼ੁਰੂਆਤ 10 ਕਿਸਾਨਾਂ ਤੋਂ ਕੀਤੀ ਗਈ ਜਿਸ ਦੀ ਆਉਣ ਵਾਲੇ ਦਿਨਾਂ ਵਿਚ ਹੋਰ ਵਾਧਾ ਕੀਤਾ ਜਾਵੇਗਾ। ਇਸ ਮਿਸ਼ਨ ਦੀ ਸ਼ੁਰੂਆਤ ਨੈਸ਼ਨਲ ਹੋਰਟੀਕਲਚਰ ਦੇ ਮੁਖੀ ਡਾ. ਅਨਿਲ ਕੁਮਾਰ ਕਾਮਰਾ ਦੀ ਅਗਵਾਈ ਵਿਚ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨ ਕਰਨੈਲ ਸਿੰਘ ਦੇ ਖੇਤ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਵਢਾਈ ਉਪਰੰਤ ਪਰਾਲੀ ਤੇ ਰਹਿੰਦ—ਖੂਹੰਦ ਨੂੰ ਅੱਗ ਨਾ ਲਗਾ ਕੇ ਇਸਦਾ ਖੇਤੀਬਾੜੀ ਸੰਦਾਂ ਰਾਹੀਂ ਨਿਬੇੜਾ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਕਿਸਾਨ ਵੀਰ ਜਿਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿਚ ਯੋਗਦਾਨ ਪਾ ਸਕਦੇ ਹਨ ਉਥੇ ਜਮੀਨ ਦੀ ਉਪਜਾਉ ਸ਼ਕਤੀ ਨੂੰ ਵੀ ਕਾਇਮ ਰੱਖ ਸਕਦੇ ਹਨ। ਉਨ੍ਹਾਂ ਕਿਸਾਨ ਵੀਰਾਂ ਨੂੰ ਸਹਾਇਕ ਧੰਦੇ ਅਪਣਾਉਣ ਵੱਲ ਵੀ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਜੈਵਿਕ ਖਾਦ ਮੁਹਿੰਮ ਦੀ ਸ਼ੁਰੂਆਤ ਨੂੰ ਲੈ ਕੇ ਛੋਟੇ ਸੀਮਾਂਤ ਦੇ ਕਿਸਾਨ ਵੀਰ ਕਾਫੀ ਖੁਸ਼ ਨਜਰ ਆਏ ਤੇ ਉਨ੍ਹਾਂ ਵਿਚ ਮਿਸ਼ਨ ਦੇ ਮਦੇਨਜਰ ਕਾਫੀ ਉਤਸ਼ਾਹ ਸੀ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਅਬੋਹਰ ਤੋਂ ਡਾ. ਪ੍ਰਿਥੀ ਰਾਜ ਤੇ ਉਨ੍ਹਾਂ ਦੀ ਟੀਮ ਵਿਸ਼ੇਸ਼ ਤੌਰ *ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸ਼ਾਹਪੁਰਾ ਤੇ ਨੁਰਪੁਰਾ ਪਿੰਡ ਗੋਦ ਲਏ ਗਏ ਹਨ, ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਮਿਟੀ ਵਿਚ ਰਲਾਉਣ ਬਦਲੇ ਇਨ੍ਹਾਂ ਪਿੰਡਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਕਿਸਾਨ ਵੀਰ ਤੇ ਹੋਰ ਅਧਿਕਾਰੀ ਮੌਜੂਦ ਸਨ।

[wpadcenter_ad id='4448' align='none']