ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਪਾਉਣ ਦੀ ਅਪੀਲ

ਲੁਧਿਆਣਾ, 19 ਮਾਰਚ (000) – ਲੋਕ ਸਭਾ ਚੋਣਾਂ-2024 ਦੌਰਾਨ ਯੋਗ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਇਹ ਜਾਗਰੂਕਤਾ ਪ੍ਰੋਗਰਾਮ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕਰਵਾਏ ਜਾ ਰਹੇ ਹਨ ਜਿਸ ਵਿੱਚ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ-2024 ਚੋਣਾਂ ਦੌਰਾਨ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਸਹੁੰ ਵੀ ਚੁਕਾਈ ਗਈ।

ਅੱਜ ਜੀ.ਐਚ.ਜੀ. ਗਰੁੱਪ ਆਫ਼ ਕਾਲਜ, ਗੋਂਦਵਾਲ (ਰਾਏਕੋਟ), ਖ਼ਾਲਸਾ ਕਾਲਜ (ਲੜਕੀਆਂ), ਸਰਕਾਰੀ ਕਾਲਜ ਲੜਕੀਆਂ, ਗੁਰੂ ਨਾਨਕ ਕਾਲਜ (ਲੜਕੀਆਂ), ਏ.ਟੀ.ਆਈ. ਕਾਲਜ, ਗਿੱਲ ਰੋਡ, ਸਰਕਾਰੀ ਆਈ.ਟੀ.ਆਈ., ਗਿੱਲ ਰੋਡ, ਸਰਕਾਰੀ ਆਈ.ਟੀ.ਆਈ. ਸਮਰਾਲਾ, ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ, ਸਿਵਲ ਲਾਈਨਜ਼ ਸਮੇਤ ਹੋਰ ਵਿੱਦਿਅਕ ਸੰਸਥਾਵਾਂ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸ ਤੋਂ ਇਲਾਵਾ ਕਿਸ਼ਨਗੜ੍ਹ (ਖੰਨਾ) ਦੀ ਉਦਯੋਗਿਕ ਇਕਾਈ-ਐਸ.ਐਸ. ਰਾਏ ਟਰੇਡਰਜ਼ ਵਿੱਚ ਵੀ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ 70 ਫੀਸਦੀ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਵੀਪ ਤਹਿਤ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। .

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਲਾਕਾ ਨਿਵਾਸੀਆਂ ਅਤੇ ਵਿਦਿਆਰਥੀਆਂ ਨੂੰ ਵੋਟਰ ਹੈਲਪਲਾਈਨ ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰਨ ਲਈ ਵੀ ਅਪੀਲ ਕੀਤੀ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in ‘ਤੇ ਵੀ ਜਾ ਸਕਦੇ ਹਨ।

‘ਮੇਰਾ ਵੋਟ, ਮੇਰਾ ਅਧਿਕਾਰ’ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਲੋਕਤੰਤਰ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾ ਸਕਦੇ ਹਨ ਅਤੇ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਦੇ ਪ੍ਰਭਾਵ ਵਿੱਚ ਆ ਕੇ ਸਮਝਦਾਰੀ ਨਾਲ ਵੋਟ ਪਾਉਣੀ ਚਾਹੀਦੀ ਹੈ।

ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਅਤੇ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਸ ਲਈ ਇਲਾਕਾ ਨਿਵਾਸੀਆਂ ਦੇ ਸਹਿਯੋਗ ਦੀ ਮੰਗ ਕੀਤੀ।

[wpadcenter_ad id='4448' align='none']