ਪ੍ਰਸ਼ਾਸਨ ਵੱਲੋਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਰਾਹੀਂ ਝੋਨੇ ਦੀ ਕਟਾਈ ‘ਤੇ ਪਾਬੰਦੀ

 ਲੁਧਿਆਣਾ, 30 ਸਤੰਬਰ (000) ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਫ਼ਸਲ ਦੀ ਕਟਾਈ ‘ਤੇ ਪਾਬੰਦੀ ਲਗਾ ਦਿੱਤੀ ਹੈ।

 ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਸੀ.ਆਰ.ਪੀ.ਸੀ ਦੀ ਪੁਰਾਣੀ 144) ਦੀ ਧਾਰਾ 163 ਦੇ ਤਹਿਤ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਘੰਟਿਆਂ ਦੌਰਾਨ ਝੋਨੇ ਦੀ ਕਟਾਈ ਲਈ ਕੰਬਾਈਨ ਮਸ਼ੀਨਾਂ ਦੀ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ।

 ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਕਿਉਂਕਿ ਰਾਤ ਵੇਲੇ ਅਨਾਜ ‘ਤੇ ਤ੍ਰੇਲ ਪੈ ਜਾਂਦੀ ਹੈ, ਜਿਸ ਨਾਲ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਖਰੀਦ ਏਜੰਸੀਆਂ ਨੂੰ ਅਨਾਜ ਖਰੀਦਣਾ ਮੁਸ਼ਕਲ ਹੋ ਜਾਂਦਾ ਹੈ।

 ਇਸ ਤੋਂ ਇਲਾਵਾ, ਝੋਨੇ ਦੀ ਕਟਾਈ ਦੇ ਇਸ ਸੀਜ਼ਨ ਦੌਰਾਨ, ਕਿਸੇ ਵੀ ਕੰਬਾਈਨ ਹਾਰਵੈਸਟਰ ਨੂੰ
ਸੁਪਰ ਸਟਰਾਅ ਮੈਨੇਜਮੈਂਟ ਸਿਸਟਮ
(ਐਸ.ਐਮ.ਐਸ) ਤੋਂ ਬਿਨਾਂ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ ਕਿਉਂਕਿ ਇਸ ਨਾਲ ਮਿੱਟੀ ਦੇ ਜ਼ਰੂਰੀ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਹਾਨੀਕਾਰਕ ਗੈਸਾਂ ਨਿਕਲਦੀਆਂ ਹਨ।

[wpadcenter_ad id='4448' align='none']