The administrator of the drug addiction center was seriously injured ਪੰਜਾਬ ਦੇ ਫਿਰੋਜ਼ਪੁਰ ‘ਚ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ ਕਰਨ ਦੀ ਘਟਨਾ ਸਾਹਮਣੇ ਆਈ ਹੈ। ਬਦਮਾਸ਼ ਨੇ ਨਸ਼ਾ ਛੁਡਾਊ ਕੇਂਦਰ ਦੇ ਸੰਚਾਲਕ ਨੂੰ ਮਾਰੀ ਗੋਲੀ ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਉਸ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ। ਜ਼ਖਮੀ ਗੁਰਨਾਮ ਸਿੰਘ ਸਿੱਖ ਪ੍ਰਚਾਰਕ ਹੈ ਅਤੇ ਫਿਰੋਜ਼ਪੁਰ ਦੇ ਘੱਲਖੁਰਦ ਥਾਣੇ ਦੇ ਪਿੰਡ ਚੰਦਨ ਵਿੱਚ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ।
READ ALSO : ਵਿਜੀਲੈਂਸ ਦਫਤਰ ਮੋਹਾਲੀ ਤੋਂ AIG ਗ੍ਰਿਫਤਾਰ
ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਬਾਬਾ ਗੁਰਨਾਮ ਸਿੰਘ ਦਾ ਹਾਲ-ਚਾਲ ਪੁੱਛਣ ਲਈ ਮੈਡੀਕਲ ਕਾਲਜ ਹਸਪਤਾਲ ਪੁੱਜੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਘਟਨਾ ਨੂੰ ਹਮਲਾਵਰਾਂ ਨੇ ਉਸ ਸਮੇਂ ਅੰਜਾਮ ਦਿੱਤਾ ਜਦੋਂ ਬਾਬਾ ਗੁਰਨਾਮ ਸਿੰਘ ਘਰੋਂ ਬਾਹਰ ਸਨ। ਜ਼ਖ਼ਮੀ ਬਾਬਾ ਗੁਰਨਾਮ ਸਿੰਘ ਵੱਲੋਂ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਹੁਣ ਬਾਬੇ ਦੀ ਹਾਲਤ ਖਤਰੇ ਤੋਂ ਬਾਹਰ ਹੈ। The administrator of the drug addiction center was seriously injured
ਘੱਲਖੁਰਦ ਪੁਲੀਸ ਅਨੁਸਾਰ ਬਾਈਕ ’ਤੇ ਸਵਾਰ ਦੋ ਮੁਲਜ਼ਮਾਂ ਨੇ ਬਾਬਾ ਗੁਰਨਾਮ ਸਿੰਘ ’ਤੇ ਫਾਇਰਿੰਗ ਕਰ ਦਿੱਤੀ। ਗੁਰਨਾਮ ਸਿੰਘ ਨੇ ਵੀ ਜਵਾਬੀ ਗੋਲੀਬਾਰੀ ਕੀਤੀ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਰਸਤੇ ‘ਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। The administrator of the drug addiction center was seriously injured