ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਕਿਰਮ ਰਹਿਤ ਕਰਨ ਦੀ ਮੁਹਿੰਮ ਦੀ ਸ਼ੁਰੂਆਤ

ਗੁਰਦਾਸਪੁਰ, 5 ਫਰਵਰੀ ( ) – ਪਸ਼ੂਆਂ ਨੂੰ ਕਿਰਮ ਰਹਿਤ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਵੱਲੋਂ ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਦੀ ਕੁਸ਼ਲ ਅਗਵਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਦਲੇਰ ਡੇਅਰੀ ਫਾਰਮ ਗੁਰਦਾਸਪੁਰ ਤੋਂ ਸ਼ੁਰੂ ਕੀਤਾ ਗਿਆ। ਜਿਸ ਵਿਚ ਉਨ੍ਹਾਂ ਦੇ 110 ਪਸ਼ੂਆਂ ਦੀ ਕਿਰਮ ਰਹਿਤ ਦਵਾਈ ਮੁਫ਼ਤ ਦਿੱਤੀ ਗਈ।

ਡਾ. ਸ਼ਾਮ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਵਿਭਾਗ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਪਸ਼ੂਆਂ ਨੂੰ ਕਿਰਮ ਰਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲ਼ੰਪੀ ਸਕਿਨ ਬਿਮਾਰੀ ਤੋਂ ਬਚਾਅ ਦੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾ ਕੀਤੀ ਜਾ ਰਹੀ ਹੈ ਤਾਂ ਜੋ ਟੀਕਾਕਰਨ ਨੂੰ ਪੂਰੀ ਤਰਾਂ ਸਫਲ ਕੀਤਾ ਜਾ ਸਕੇ। ਇਹ ਦਵਾਈ ਜ਼ਿਲ੍ਹੇ ਦੀਆਂ ਪਸ਼ੂ ਸੰਸਥਾਵਾਂ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ। ਡਾ. ਸ਼ਾਮ ਸਿੰਘ ਨੇ ਕਿਹਾ ਕਿ ਹਰ ਪਸ਼ੂ ਪਾਲਕ ਕੋਲ ਵਿਭਾਗ ਦੇ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਇਹ ਦਵਾਈ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਜੇਕਰ ਕਿਸੇ ਪਸ਼ੂ ਪਾਲਕ ਕੋਲ ਇਹ ਦਵਾਈ ਨਹੀਂ ਪਹੁੰਚਦੀ ਤਾਂ ਉਹ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਦਲੇਰ ਡੇਅਰੀ ਫਾਰਮ ਗੁਰਦਾਸਪੁਰ ਦੇ ਮਾਲਕ ਸ਼੍ਰੀ ਜਗਰੂਪ ਸਿੰਘ, ਸ਼੍ਰੀ ਦਲੇਰ ਸਿੰਘ ਨੇ ਪਸ਼ੂ ਪਾਲਣ ਵਿਭਾਗ ਦਾ ਧੰਨਵਾਦ ਕੀਤਾ ਅਤੇ ਸਮੂਹ ਪਸ਼ੂ ਪਾਲਕਾਂ ਨੂੰ ਕਿਰਮ ਰਹਿਤ ਮੁਹਿੰਮ ਨੂੰ ਸਫਲ ਬਣਾਉਣ ਲਈ ਬੇਨਤੀ ਕੀਤੀ। ਇਸ ਮੌਕੇ ਤੇ ਡਾ.ਜਸਵਿੰਦਰ ਸਿੰਘ ਸੀਨੀਅਰ ਵੈਟਰਨਰੀ ਅਫ਼ਸਰ ਗੁਰਦਾਸਪੁਰ, ਡਾ.ਗੁਰਦੇਵ ਸਿੰਘ ਅਤੇ ਡਾ.ਹਰਦੀਪ ਕੁਮਾਰ ਵੈਟਰਨਰੀ ਅਫ਼ਸਰ ਪੋਲੀਕਲੀਨਿਕ ਗੁਰਦਾਸਪੁਰ, ਡਾ. ਸੁਧੀਰ ਕੁਮਾਰ ਵੈਟਰਨਰੀ ਅਫ਼ਸਰ ਸਾਹੋਵਾਲ, ਸ਼੍ਰੀ ਅਮਰਪ੍ਰੀਤ ਸਿੰਘ ਸੀਨੀਅਰ ਵੈਟਰਨਰੀ ਇੰਸਪੈਕਟਰ ਹਾਜ਼ਰ ਸਨ।

[wpadcenter_ad id='4448' align='none']