ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਰੱਦ, ਲਏ ਲਾਭ ਹੋਣਗੇ ਵਾਪਸ: ਡਾ.ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਉਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।The benefits taken will be returned

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦ ਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਿਲ ਨਹੀ ਹੈ।The benefits taken will be returned

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 98 ਮਿਤੀ 01.02.1989 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ ਅਤੇ ਜੇਕਰ ਸਬੰਧਤ ਵੱਲੋਂ ਐਸ.ਸੀ.ਸਰਟੀਫਿਕੇਟ ਦਾ ਲਾਭ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ।The benefits taken will be returned

[wpadcenter_ad id='4448' align='none']