ਚੰਨੀ ਵਰਗੇ ਲੋਕ ਕਾਂਗਰਸ ਦੀ ਬੇੜੀ ਡੋਬਣਗੇ : ਸੁਨੀਲ ਜਾਖੜ

The boat of Congress will sink

The boat of Congress will sink

ਜਾਖੜ ਨੇ ਪੁਣਛ ਅੱਤਵਾਦੀ ਹਮਲੇ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ‘ਤੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਚੰਨੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਸ਼ਾ ਬੋਲ ਰਹੇ ਹਨ। ਕਿਉਂਕਿ ਉਨ੍ਹਾਂ ਆਪਣਾ ਥੀਸਸ ਕੈਨੇਡਾ ਵਿੱਚ ਹੀ ਲਿਖਿਆ ਸੀ।

ਸੁਨੀਲ ਜਾਖੜ ਨੇ ਕਿਹਾ ਨੇ ਕਿਹਾ ਕਿ ਮੇਰੇ ਲਈ ਰਾਸ਼ਟਰੀ ਹਿੱਤ ਸਭ ਤੋਂ ਉੱਪਰ ਹੈ ਅਤੇ ਚੰਨੀ ਦੀ ਸੋਚ ਸਭ ਦੇ ਸਾਹਮਣੇ ਆ ਗਈ ਹੈ ਕਿ ਉਹ ਆਪਣੇ ਫੌਜੀਆਂ ਦਾ ਕਿੰਨਾ ਸਤਿਕਾਰ ਕਰਦੇ ਹਨ। ਚੰਨੀ ਵੱਲੋਂ ਟਵੀਟ ਕੀਤੇ ਸੁਨੀਲ ਜਾਖੜ ਦੀ ਵੀਡੀਓ ‘ਤੇ ਜਾਖੜ ਨੇ ਕਿਹਾ ਮੈਂ ਕਦੇ ਵੀ ਫੌਜੀਆਂ ਦਾ ਅਪਮਾਨ ਨਹੀਂ ਕੀਤਾ, ਮੈਂ ਉਸ ਸਮੇਂ ਵੀ ਕਿਹਾ ਸੀ ਕਿ ਭਾਜਪਾ ਪਹਿਲਾਂ ਸ਼ਹੀਦਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਲੈ ਕੇ ਜਾਵੇ, ਫਿਰ ਕੁਝ ਕਹੇ। ਮੈਂ ਕਦੇ ਵੀ ਸੈਨਿਕਾਂ ਦਾ ਅਪਮਾਨ ਨਹੀਂ ਕੀਤਾ।The boat of Congress will sink

ਪਟਿਆਲਾ ਵਿੱਚ ਭਾਜਪਾ ਆਗੂ ਤੇ ਕਿਸਾਨ ਦੀ ਮੌਤ ਦੇ ਮਾਮਲੇ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਭਾਜਪਾ ਦੇ ਸੂਬਾ ਪ੍ਰਧਾਨ ਦੀ ਅਗਵਾਈ ਵਾਲੇ ਵਫ਼ਦ ਨੇ ਆਈਪੀਸੀ ਦੀ ਧਾਰਾ 304 ਤਹਿਤ ਨਾਮਜ਼ਦਗੀ ਦਾਖ਼ਲ ਕਰਨ ਦੇ ਵਿਰੋਧ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਮੁਲਾਕਾਤ ਕੀਤੀ।

also read ;- ਹੁਣ ਜਲੰਧਰ ‘ਚ ਗ੍ਰੇ ਰੰਗ ਦੀ ਵਰਦੀ ’ਚ ਦਿੱਸਣ ਲੱਗੇ ਆਟੋ ਚਾਲਕ

ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ।  ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਏਜੀ ਨੇ ਸੁਪਰੀਮ ਕੋਰਟ ਵਿੱਚ ਬਿਆਨ ਦਿੱਤਾ ਹੈ ਕਿ ਪੰਜਾਬ ਵਿੱਚ ਮੁੜ ਅੱਤਵਾਦ ਫੈਲ ਰਿਹਾ ਹੈ, ਉਸ ਤੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਿਸ ਤਰ੍ਹਾਂ ਦੀ ਹੈ, ਇਹ ਸਪੱਸ਼ਟ ਹੋ ਗਿਆ ਹੈ। ਅੱਜ ਪੰਜਾਬ ਵਿੱਚ ਅੱਤਵਾਦ ਹੋਰ ਨਹੀਂ ਫੈਲ ਰਿਹਾ, ਸਗੋਂ ਮੁੱਖ ਮੰਤਰੀ ਖੁਦ ਡਰੇ ਹੋਏ ਹਨ, ਇਸੇ ਲਈ ਸੁਪਰੀਮ ਕੋਰਟ ਵਿੱਚ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ।The boat of Congress will sink