ਵਿਕਾਸ ਦੇ ਕੰਮਾਂ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਵਿਕਾਸ ਦੇ ਕੰਮਾਂ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

 ਮਲੋਟ / ਸ੍ਰੀ ਮੁਕਤਸਰ ਸਾਹਿਬ 01 ਦਸੰਬਰ  ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਮਲੋਟ ਵਿਖੇ ਪੰਜਾਬ ਰਾਜ ਕਾਰਪੋਰੇਸ਼ਨ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਕਾਸ ਦੇ ਕੰਮਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ।  ਇਸ ਮੌਕੇ ਉਨਾਂ ਵਿਕਾਸ ਕਾਰਜਾ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਉਨਾਂ ਵੱਲੋਂ […]

 ਮਲੋਟ / ਸ੍ਰੀ ਮੁਕਤਸਰ ਸਾਹਿਬ 01 ਦਸੰਬਰ 

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਮਲੋਟ ਵਿਖੇ ਪੰਜਾਬ ਰਾਜ ਕਾਰਪੋਰੇਸ਼ਨ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਕਾਸ ਦੇ ਕੰਮਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ।

 ਇਸ ਮੌਕੇ ਉਨਾਂ ਵਿਕਾਸ ਕਾਰਜਾ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਉਨਾਂ ਵੱਲੋਂ ਜੋ ਵੀ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ ਉਹਨਾਂ ਨੂੰ ਪਹਿਲ ਦੇ ਆਧਾਰ ਤੇ ਸਿਰੇ ਚੜਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਉਪਲਬਧ ਕਰਾਉਣ ਲਈ ਵਚਨਬੱਧ ਹੈ। ਇਸ ਲਈ 300 ਯੂਨਿਟ ਪ੍ਰਤੀ ਮਹੀਨਾ ਲੋਕਾਂ ਨੂੰ ਬਿਜਲੀ ਫਰੀ ਦਿੱਤੀ ਜਾ ਰਹੀ ਹੈ ਅਤੇ 90% ਲੋਕਾਂ ਦਾ ਬਿਜਲੀ ਦਾ ਬਿੱਲ ਨਹੀਂ ਆ ਰਿਹਾ ਇਹ ਪੰਜਾਬ ਸਰਕਾਰ ਦੀ ਬਹੁਤ ਵੱਡੀ ਉਪਲਬਧੀ ਹੈ।

ਇਸ ਮੌਕੇ ਉੱਪ ਮੁੱਖ ਇੰਜੀਨੀਅਰ ਬਿਜਲੀ ਬੋਰਡ ਬਾਬੂ ਲਾਲ ਅਤੇ ਲੋਕ ਨਿਰਮਾਣ ਦੇ ਅਧਿਕਾਰੀ ਉੱਪ ਮੁੱਖ ਇੰਜੀਨੀਅਰ ਕੁਲਬੀਰ ਸੰਧੂ, ਐਕਸੀਅਨ ਹਿਮੇਸ਼ ਮਿੱਤਲ, ਐਕਸੀਅਨ ਔਂਕਾਰ ਸਿੰਘ, ਐਕਸੀਅਨ ਹਰਪ੍ਰੀਤ ਸਾਗਰ, ਐਕਸੀਅਨ ਆਨੰਦ ਮਾਹਰ ਆਦਿ ਹਾਜ਼ਰ ਸਨ।

Tags:

Latest

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ