ਭਾਜਪਾ, ਰਵਨੀਤ ਬਿੱਟੂ ਨੂੰ ਲੁਧਿਆਣਾ ਤੋਂ ਬਦਲਣ ‘ਤੇ ਵਿਚਾਰ ਕਰ ਰਹੀ ਹੈ: ਵੜਿੰਗ

The candidate will be replaced

 The candidate will be replaced

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਖੁਲਾਸਾ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ ਲੁਧਿਆਣਾ ਤੋਂ ਆਪਣੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਬਦਲਣ ਬਾਰੇ ਵਿਚਾਰ ਕਰ ਰਹੀ ਹੈ, ਕਿਉਂਕਿ ਪਾਰਟੀ ਦੇ ਤਾਜ਼ਾ ਸਰਵੇਖਣ ਮੁਤਾਬਕ ਉਹ ਜਿੱਤ ਦੇ ਹੋਏ ਦਿਖਾਈ ਨਹੀਂ ਦੇ ਰਹੇ ਅਤੇ ਉਹ ਚੌਥੇ ਸਥਾਨ ਉੱਪਰ ਆ ਰਹੇ ਹਨ।

ਵੜਿੰਗ ਨੇ ਖੁਲਾਸਾ ਕੀਤਾ ਕਿ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਤਾਜ਼ਾ ਆਬਜ਼ਰਵਰਾਂ ਵੱਲੋਂ ਕੀਤੇ ਗਏ ਤਾਜ਼ਾ ਸਰਵੇਖਣ ਦੌਰਾਨ, ਬਿੱਟੂ ਨੂੰ 10 ਸਾਲਾਂ ਤੱਕ ਬਹੁਤ ਜ਼ਿਆਦਾ ਨਿੱਜੀ ਸੱਤਾ ਵਿਰੋਧੀ ਭਾਵਨਾ ਦਾ ਸਾਹਮਣਾ ਕਰਨਾ ਪਿਆ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਅੰਦਰੂਨੀ ਸਰਵੇਖਣ ਨੇ ਉਨ੍ਹਾਂ ਨੂੰ ਲੁਧਿਆਣਾ ਦੀ ਲੜਾਈ ਤੋਂ ਪੂਰੀ ਤਰ੍ਹਾਂ ਬਾਹਰ ਕੱਢ ਦਿੱਤਾ ਹੈ ਤੇ ਉਹ ਮੁਕਾਬਲੇ ਵਿੱਚ ਬਾਕੀ ਸਭ ਤੋਂ ਪਿੱਛੇ ਰਹਿ ਸਕਦੇ ਹਨ। ਭਾਜਪਾ ਅਗਲੇ ਕੁਝ ਦਿਨਾਂ ਵਿੱਚ ਇੱਕ ਵੱਖਰੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ ਕਿਉਂਕਿ ਪਾਰਟੀ ਦੇ ਅਬਜ਼ਰਵਰ ਮਹਿਸੂਸ ਕਰਦੇ ਹਨ ਕਿ ਹਾਲੇ ਵੀ ਭਾਜਪਾ ਵੱਲੋਂ ਐਲਾਨੇ ਉਮੀਦਵਾਰ ਵਾਲੇ ਫੈਸਲੇ ਵਿੱਚ ਕੁੱਝ ਸੋਧ ਕਰਨ ਦਾ ਸਮਾਂ ਹੈ।The candidate will be replaced

also read :- ਛਾਪੇਮਾਰੀ ‘ਚ ਮਿਲੇ ₹20,00,00,000, ਗਿਣ-ਗਿਣ ਕੇ ਥੱਕ ਗਏ ਅਧਿਕਾਰੀ

ਹਾਲਾਂਕਿ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਭਰੋਸਾ ਪ੍ਰਗਟਾਇਆ ਕਿ ਭਾਜਪਾ ਜਿਸ ਨੂੰ ਵੀ ਮੈਦਾਨ ਵਿੱਚ ਉਤਾਰਦੀ ਹੈ, ਉਹ ਨਾ ਸਿਰਫ਼ ਚੌਥੇ ਜਾਂ ਪੰਜਵੇਂ ਸਥਾਨ ‘ਤੇ ਰਹੇਗਾ, ਸਗੋਂ ਉਹ ਆਪਣੀ ਜ਼ਮਾਨਤ ਵੀ ਗੁਆ ਦੇਵੇਗਾ। ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਜੇਕਰ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਇੱਥੇ ਨਿੱਜੀ ਤੌਰ ‘ਤੇ ਚੋਣ ਲੜਨ ਲਈ ਆਉਂਦੇ ਹਨ, ਤਾਂ ਉਹ ਵੀ ਆਪਣੀ ਜ਼ਮਾਨਤ ਵੀ ਨਹੀਂ ਬਚਾ ਪਾਉਣਗੇ।

ਆਪਣੇ “ਦੋਸਤ” ਬਿੱਟੂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵੜਿੰਗ ਨੇ ਅਫਸੋਸ ਪ੍ਰਗਟਾਇਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉਸ ਵਿਰੁੱਧ ਡੰਮੀ ਉਮੀਦਵਾਰ ਖੜਾ ਕਰਕੇ ਉਨ੍ਹਾਂ ਦੀ ਹਮਾਇਤ ਨੇ ਵੀ ਬਿੱਟੂ ਦੀ ਕੋਈ ਮਦਦ ਨਹੀਂ ਕੀਤੀ ਅਤੇ ਉਸ ਨੂੰ ਮੁਕਾਬਲਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਾਰ ਦੀ ਧੂੜ ਚੱਟਣੀ ਪਈ ਹੈ।The candidate will be replaced

[wpadcenter_ad id='4448' align='none']