ਪਾਤਰ ਸਾਬ੍ਹ ਨਹੀਂ ਰਹੇ ਪਰ ਉਨ੍ਹਾਂ ਦੀਆਂ ਲਿਖ਼ਤਾਂ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹਿਣਗੀਆਂ’

The characters did not survive 1

The characters did not survive

ਪੰਜਾਬੀ ਦੇ ਉੱਘੇ ਕਵੀ ਅਤੇ ਲੇਖਕ ਡਾ. ਸੁਰਜੀਤ ਪਾਤਰ ਦਾ ਸ਼ਨੀਵਾਰ ਨੂੰ 79 ਸਾਲ ਦੀ ਉਮਰ ਵਿੱਚ ਲੁਧਿਆਣਾ ‘ਚ ਦਿਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਰਹੇ।

ਮੁੱਖ ਮੰਤਤਰੀ ਭਗਵੰਤ ਮਾਨ ਨੇ ਲਿਖਿਆ,ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਬ੍ਹ ਜੀ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ… ਜੋ ਘਾਟਾ ਪਰਿਵਾਰ ਅਤੇ ਪੰਜਾਬੀਆਂ ਲਈ ਨਾ ਪੂਰਾ ਹੋਣ ਵਾਲਾ ਹੈ…ਅੱਜ ਲੁਧਿਆਣਾ ਵਿਖੇ ਪਾਤਰ ਸਾਹਬ ਜੀ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ… ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ… ਪਾਤਰ ਸਾਬ੍ਹ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਹਨਾਂ ਦੀਆਂ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਦਰਦ ਬਿਆਨ ਕਰਦੀਆਂ ਲਿਖ਼ਤਾਂ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹਿਣਗੀਆਂ…

also read :- ਜੇਕਰ ਤੁਸੀਂ ਵੀ ਤਣਾਅ ਦੀ ਸਮੱਸਿਆ ਤੋਂ ਪਰੇਸ਼ਾਨ ਤਾਂ ਜ਼ਰੂਰ ਅਪਣਾਓ ਇਹ ਨੁਕਤੇ, ਮਿਲੇਗੀ ਰਾਹਤ


14 ਜਨਵਰੀ 1945 ਨੂੰ ਜਨਮੇ ਪਾਤਰ ਜਲੰਧਰ ਜ਼ਿਲ੍ਹੇ ਦੇ ਪਿੰਡ ਪੱਤੜ ਕਲਾਂ ਨਾਲ ਸਬੰਧਿਤ ਸਨ, ਜਿੱਥੋਂ ਉਨ੍ਹਾਂ ਨੇ ਆਪਣਾ ਨਾਮ ਸੁਰਜੀਤ ਪਾਤਰ ਲਿਆ। ਡਾ. ਸੁਰਜੀਤ ਪਾਤਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾ ਨਿਭਾਈ, ਜਿੱਥੇ ਉਨ੍ਹਾਂ ਨੇ ਪੰਜਾਬੀ ਸਾਹਿਤ ਵਿੱਚ ਆਪਣਾ ਸਫ਼ਰ ਸ਼ੁਰੂ ਕੀਤਾ। ਡਾ. ਸੁਰਜੀਤ ਪਾਤਰ ਨੂੰ 2012 ਵਿੱਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।The characters did not survive

[wpadcenter_ad id='4448' align='none']