ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ 

ਚੰਡੀਗੜ੍ਹ, 12 ਮਈ:   ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਇਸ ਸ਼ਿਕਾਇਤ ਵਿੱਚ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ […]

ਚੰਡੀਗੜ੍ਹ, 12 ਮਈ:

  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਇਸ ਸ਼ਿਕਾਇਤ ਵਿੱਚ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਨੋ ਡਿਊ ਸਰਟੀਫਿਕੇਸ਼ਨ (ਐਨ.ਡੀ.ਸੀ.) ਜਾਰੀ ਨਹੀਂ ਕੀਤਾ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕੀਤੀ ਹੈ।

ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਬਿਨੈ-ਪੱਤਰ ਜਮ੍ਹਾਂ ਕਰਨ ਦੇ 48 ਘੰਟਿਆਂ ਦੇ ਅੰਦਰ-ਅੰਦਰ ਲੁਧਿਆਣਾ ਦੇ ਮਿਉਂਸਪਲ ਕਮਿਸ਼ਨਰ ਵੱਲੋਂ ਐਨ.ਡੀ.ਸੀ. ਜਾਰੀ ਨਾ ਕੀਤੇ ਜਾਣ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਐਨ.ਡੀ.ਸੀ ਜਾਰੀ ਨਾ ਹੋਣ ਕਰਕੇ ਲੋਕ ਸਭਾ ਚੋਣਾਂ 2024 ਵਿੱਚ ਹਿੱਸਾ ਲੈਣ ਲਈ ਉਨ੍ਹਾਂ ਦੀ ਯੋਗਤਾ ਵਿੱਚ ਰੁਕਾਵਟ ਪਈ ਹੈ। 

ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਪ੍ਰਮੁੱਖ ਸਕੱਤਰ ਨੂੰ ਜਲਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਲਈ ਲਿਖਿਆ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ