ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ

 ਚੰਡੀਗੜ੍ਹ, 30 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਜ਼ਖਮੀ ਹੋ ਗਏ। ਇਸ ਭਿਆਨਕ ਹਾਦਸੇ ‘ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਮੈਂਬਰਾਂ ਨਾਲ […]

 ਚੰਡੀਗੜ੍ਹ, 30 ਸਤੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਜ਼ਖਮੀ ਹੋ ਗਏ।

ਇਸ ਭਿਆਨਕ ਹਾਦਸੇ ‘ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।

ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ।  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

Tags:

Latest

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ
ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ
ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ
ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ
ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ