Wednesday, January 15, 2025

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ‘ਚ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

Date:

The congregation bowed down

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਸੁਖਦੇਵ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਆਈਆਂ ਸੰਗਤਾਂ ਨੂੰ ਭਾਈ ਨਿਰਮਲ ਸਿੰਘ ਨੇ ਸਰਵਣ ਕਰਵਾਇਆ।The congregation bowed down

ਇਸ ਧਾਰਮਿਕ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਵੱਲੋਂ ਆਈਆਂ ਸੰਗਤਾਂ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾ ਕਿਹਾ ਕਿ ਗੁਰੂ ਸਾਹਿਬ ਨੇ ਹੱਕ, ਸੱਚ ਦੀ ਖ਼ਾਤਰ ਆਪਣੀ ਸ਼ਹਾਦਤ ਦਿੱਤੀ ਅਤੇ ਜਬਰ ਦਾ ਮੁਕਾਬਲਾ ਕਰਨ ਵਾਸਤੇ ਮਾਨਵਤਾ ਨੂੰ ਭੈਅ ਮੁਕਤ ਕੀਤਾ।  ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੈਨੇਜਰ ਸ. ਹਰਪ੍ਰੀਤ ਸਿੰਘ, ਮੀਤ ਮੈਨੇਜਰ ਸ. ਜਸਬੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

also read :- ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਜਿਮਨੀ ਚੋਣਾਂ ਦਾ ਐਲਾਨ

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਵੀ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਦੌਰਾਨ ਸ਼ਰਧਾਲੂ ਬੜੀ ਸ਼ਰਧਾ-ਭਾਵਨਾ  ਨਾਲ ਆਏ ਅਤੇ ਗੁਰੂ ਘਰ ਇਸ਼ਨਾਨ ਕਰ ਆਪਣੇ ਆਪ ਖੁਸ਼ ਕਿਸਮਤ ਸਮਝ ਰਹੇ ਹਨ।The congregation bowed down

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...