Saturday, January 18, 2025

ਅੰਮ੍ਰਿਤਪਾਲ ਬਾਰੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਾਂਗਰਸ ਨੇ ਵੱਟਿਆ ਪਾਸਾ

Date:

The Congress sided with Channi’s statement

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਭਾਵੇਂ ਡਿਬਰੁਗੜ੍ਹ ਜੇਲ੍ਹ ਚ ਬੰਦ ਹਨ ਪਰ ਉਨ੍ਹਾਂ ਦੇ ਨਾਮ ਉਤੇ ਸਿਆਸਤ ਆਪਣੇ ਸਿਖਰ ਉਤੇ ਹੈ। ਕਾਂਗਰਸ ਨੇ ਵੀਰਵਾਰ ਨੂੰ ਆਪਣੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਖਾਲਿਸਤਾਨ ਪੱਖੀ MP ਅੰਮ੍ਰਿਤਪਾਲ ਸਿੰਘ ਬਾਰੇ ਕੀਤੀ ਟਿੱਪਣੀ ਤੋਂ ਆਪਣੇ ਆਪ ਨੂੰ ਦੂਰ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੀ ਆਪਣੀ ਨਿੱਜੀ ਰਾਇ ਹੈ ਨਾ ਕਿ ਪਾਰਟੀ ਦਾ ਸਟੈਂਡ।

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ‘ਐਕਸ’ ‘ਤੇ ਪੋਸਟ ਕੀਤਾ, “ਅੰਮ੍ਰਿਤਪਾਲ ਸਿੰਘ ਬਾਰੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਗਟਾਏ ਗਏ ਵਿਚਾਰ ਉਨ੍ਹਾਂ ਦੇ ਆਪਣੇ ਹਨ ਅਤੇ ਕਿਸੇ ਵੀ ਤਰ੍ਹਾਂ ਭਾਰਤੀ ਰਾਸ਼ਟਰੀ ਕਾਂਗਰਸ ਦੇ ਸਟੈਂਡ ਨੂੰ ਦਰਸਾਉਂਦੇ ਨਹੀਂ ਹਨ।”The Congress sided with Channi’s statement

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਵੀਰਵਾਰ ਨੂੰ ਲੋਕ ਸਭਾ ‘ਚ ਬਜਟ ‘ਤੇ ਚਰਚਾ ਦੌਰਾਨ ਕਿਹਾ ਕਿ ਭਾਜਪਾ ਐਮਰਜੈਂਸੀ ਦੇ ਦੋਸ਼ ਲਾਉਂਦੀ ਹੈ ਪਰ ਦੇਸ਼ ‘ਚ ਅਜੇ ਵੀ ਅਣਐਲਾਨੀ ਐਮਰਜੈਂਸੀ ਲਾਗੂ ਹੈ। ਉਨ੍ਹਾਂ ਕਿਹਾ ਕਿ ਇਹ ਐਮਰਜੈਂਸੀ ਹੀ ਹੈ ਜੋ ਇੱਕ ਚੁਣੇ ਹੋਏ ਸੰਸਦ ਮੈਂਬਰ ਖ਼ਿਲਾਫ਼ ਐਨਐਸਏ (NSA) ਤਹਿਤ ਕੇਸ ਦਰਜ ਕਰਕੇ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ ਅਤੇ ਉਹ ਆਪਣੇ ਹਲਕੇ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਦੇ ਯੋਗ ਨਹੀਂ ਹੈ।

also read :- ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ,ਰੱਦ ਹੋਵੇਗੀ MP ਮੈਂਬਰਸ਼ਿਪ?

ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਸੱਤਾ ਧਿਰ ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਬਿੱਟੂ ਨੇ ਦੋਸ਼ ਲਾਇਆ ਕਿ ਕਾਂਗਰਸ ਖਾਲਿਸਤਾਨੀਆਂ ਦੀ ਹਮਾਇਤ ਵਿੱਚ ਹੈ।The Congress sided with Channi’s statement

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...