ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਨੇ ਸਾਨੂੰ ਰੁੱਖਾਂ ਦੀ ਮਹੱਤਤਾ ਬਾਰੇ ਹਲੂਣਾ ਦਿੱਤਾ : ਸਪੀਕਰ ਸੰਧਵਾਂ

filter: 0; fileterIntensity: 0.0; filterMask: 0; captureOrientation: 0; module: video; hw-remosaic: false; touch: (-1.0, -1.0); modeInfo: Beauty ; sceneMode: 0; cct_value: 5272; AI_Scene: (-1, -1); aec_lux: 81.0; aec_lux_index: 0; hist255: 0.0; hist252~255: 0.0; hist0~15: 0.0; albedo: ; confidence: ; motionLevel: -1; weatherinfo: null; temperature: 47;

ਕੋਟਕਪੂਰਾ, 22 ਜੁਲਾਈ ,

ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਰਹਿਨੁਮਾਈ ਹੇਠ ‘ਮੈਂ ਤੇ ਮੇਰਾ ਰੁੱਖ’ ਮੁਹਿੰਮ ਤਹਿਤ ਵੱਖ ਵੱਖ ਕਿਸਮਾ ਦੇ ਲਾਏ ਜਾ ਰਹੇ ਬੂਟਿਆਂ ਦੀ ਲੜੀ ਵਿੱਚ ਅੱਜ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਅਤੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ 51 ਵੱਖ-ਵੱਖ ਕਿਸਮਾ ਦੇ ਫਲਦਾਰ, ਫੁੱਲਦਾਰ ਅਤੇ ਛਾਂਦਾਰ ਪੌਦੇ ਲਾਏ । ਇਸ ਮੌਕੇ ਉਨ੍ਹਾਂ ਕੁਝ ਪੌਦੇ ਬੱਚਿਆਂ ਅਤੇ ਵਿਦਿਆਰਥੀਆਂ ਤੋਂ ਲਵਾ ਕੇ ਉਹਨਾਂ ਦੀ ਸੰਭਾਲ ਕਰਨ ਦੀ ਅਪੀਲ ਕਰਦਿਆਂ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸੰਬੋਧਿਤ ਹੁੰਦੇ ਦੱਸਿਆ ਕਿ ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਆਕਸੀਜਨ ਦੇ ਸਿਲੰਡਰ ਮਹਿੰਗੀ ਕੀਮਤ ’ਤੇ ਵੀ ਉਪਲਬਧ ਨਹੀਂ ਸਨ, ਕਈ ਲੋਕ ਲੱਖਾਂ-ਕਰੋੜਾਂ ਰੁਪਿਆ ਖਰਚ ਕੇ ਵੀ ਆਕਸੀਜਨ ਦਾ ਸਿਲੰਡਰ ਖਰੀਦਣ ਤੋਂ ਅਸਮਰੱਥ ਰਹੇ, ਜਿਸ ਕਰਕੇ ਉਹਨਾਂ ਨੂੰ ਬਚਾਇਆ ਨਾ ਜਾ ਸਕਿਆ। ਜੇਕਰ ਕੁਦਰਤ ਨੇ ਸਾਨੂੰ ਦਰੱਖਤਾਂ ਦੀ ਮਹੱਤਤਾ ਸਮਝਣ ਦਾ ਹਲੂਣਾ ਦਿੱਤਾ ਤਾਂ ਹੁਣ ਸਾਨੂੰ ਇਸ ਨੁਕਤੇ ਤੋਂ ਅਣਜਾਣ ਨਹੀਂ ਰਹਿਣਾ ਚਾਹੀਦਾ।

ਸਕੂਲ ਮੁੱਖੀ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਪ੍ਰਿੰਸੀਪਲ/ਡਾਇਰੈਕਟਰ ਸੁਰਿੰਦਰ ਕੌਰ ਨੇ ਸਪੀਕਰ ਸੰਧਵਾਂ ਸਮੇਤ ਕਲੱਬ ਦੀ ਸਮੁੱਚੀ ਟੀਮ ਨੂੰ ਇਕ ਇਕ ਪੌਦੇ ਦੀ ਸੰਭਾਲ ਕਰਨ ਦਾ ਵਿਸ਼ਵਾਸ਼ ਦਿਵਾਇਆ।

ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਪ੍ਰੋਜੈਕਟ ਇੰਚਾਰਜ ਮਨਤਾਰ ਸਿੰਘ ਮੱਕੜ, ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ, ਖਜਾਨਚੀ ਜਸਕਰਨ ਸਿੰਘ ਭੱਟੀ ਅਤੇ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਨੇ ਆਖਿਆ ਕਿ ਇਹਨਾ ਬੂਟਿਆਂ ਦੀ ਸੰਭਾਲ ਕਰਨ ਵਾਲੇ ਬੱਚਿਆਂ ਨੂੰ ਢੁਕਵੇਂ ਸਮੇਂ ’ਤੇ ਸਨਮਾਨਤ ਕੀਤਾ ਜਾਵੇਗਾ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਸਾਬਕਾ ਸਰਪੰਚ ਕੈਪਟਨ ਬਸੰਤ ਸਿੰਘ, ‘ਆਪ’ ਆਗੂ ਨਿਰਭੈ ਸਿੰਘ ਸਿੱਧੂ, ਰਜਿੰਦਰ ਕੁਮਾਰ ਰਾਜਾ ਠੇਕੇਦਾਰ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਅਮਨਦੀਪ ਸਿੰਘ ਸੰਧੂ, ਅਰੁਣ ਸਿੰਗਲਾ, ਓਮ ਪ੍ਰਕਾਸ਼ ਗੁਪਤਾ, ਅਮਰਦੀਪ ਸਿੰਘ ਸੋਨੂੰ, ਪੱਪਾ ਮਲਹੋਤਰਾ, ਬਿੱਟੂ ਧੀਂਗੜਾ, ਧਰਮਜੀਤ ਸਿੰਘ ਵੀ.ਡੀ.ਓ., ਸੁਰਜੀਤ ਸਿੰਘ ਗੀਸ਼ਾ ਆਦਿ ਵੀ ਹਾਜਰ ਸਨ।

[wpadcenter_ad id='4448' align='none']