Sunday, January 5, 2025

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਦਾਖ਼ਲਾ ਵਿਖੇ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ

Date:

ਦੀਨਾਨਗਰ/ਗੁਰਦਾਸਪੁਰ, 2 ਜਨਵਰੀ (         ) – ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ.ਡੀ.-6 ਸਕੀਮ ਅਧੀਨ ਬਲਾਕ ਦੀਨਾਨਗਰ ਦੇ ਪਿੰਡ ਦਾਖ਼ਲਾ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਨ੍ਹਾਂ ਦੇ ਇਲਾਜ ਅਤੇ ਚਾਰੇ ਸਬੰਧੀ ਮਾਹਿਰਾਂ ਵੱਲੋਂ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਡੇਅਰੀ ਵਿਕਾਸ ਵਿਭਾਗ ਵੱਲੋਂ  ਪਸ਼ੂ ਪਾਲਕਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਸਬਸਿਡੀਆਂ ਅਤੇ ਬੀਮਾ ਸਕੀਮਾਂ ਸਬੰਧੀ ਵਿਸਥਾਰ ਵਿਚ ਜਾਣੂ ਕਰਵਾਇਆ ਗਿਆ। ਇਸ ਕੈਂਪ ਵਿਚ ਪਿੰਡ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ, ਦੁੱਧ ਉਤਪਾਦਕਾਂ ਨੇ ਸ਼ਾਮਲ ਹੋ ਕੇ ਲਾਭ ਲਿਆ।

ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ, ਡਾ. ਅਸ਼ੋਕ ਸਿੰਘ ਬਸਰਾ ਅਸਿਸਟੈਂਟ ਡਾਇਰੈਕਟਰ, ਬਲਕਾਰ ਸਿੰਘ ਮਿਲਕਫੈੱਡ, ਕਮਲ ਕਿਸ਼ੋਰ ਅਦਵੰਤਾ ਕੰਪਨੀ, ਡੇਅਰੀ ਇੰਸਪੈਕਟਰ ਬਰਜਿੰਦਰ ਸਿੰਘ, ਡੇਅਰੀ ਇੰਸਪੈਕਟਰ ਮਿਸ ਅੰਨੂ, ਅਨਾਮਿਕਾ ਸ਼ਰਮਾ, ਸਰਪੰਚ ਸ਼੍ਰੀਮਤੀ ਵੀਨਾ ਕੁਮਾਰੀ, ਮੈਂਬਰ ਪੰਚਾਇਤ ਅਮਨਦੀਪ ਸਿੰਘ ਸਮੇਤ ਪਿੰਡ ਦੇ ਹੋਰ ਮੁਹਤਬਰ ਅਤੇ ਵੱਡੀ ਗਿਣਤੀ ਵਿਚ ਅਗਾਂਹਵਧੂ ਕਿਸਾਨ ਦੁੱਧ ਉਤਪਾਦਨ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related