Sunday, December 29, 2024

ਖੇਤੀਬਾੜੀ ਵਿਭਾਗ ਵਲੋਂ ਸਰੋਂ ਜਾਤੀ ਦੀਆਂ ਫਸਲਾਂ ਦੀਆਂ ਬਿਮਾਰੀਆਂ ਅਤੇ ਬਚਾਅ ਸਬੰਧੀ ਐਡਵਾਈਜ਼ਰੀ ਜਾਰੀ

Date:

ਲੁਧਿਆਣਾ, 06 ਦਸੰਬਰ –

ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਕਿਸਾਨ ਵੀਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰੋਂ ਜਾਤੀ ਦੀਆਂ ਫਸਲਾਂ ਵਾਸਤੇ ਮੌਸਮ ਬਹੁਤ ਵਧੀਆਂ ਚੱਲ ਰਿਹਾ ਹੈ ਪਰ ਸਾਨੂੰ ਕੁਝ ਨੁਕਤਿਆਂ ਵੱਲ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਝਾੜ ਵਧੀਆਂ ਪ੍ਰਾਪਤ ਕੀਤਾ ਜਾ ਸਕੇ।

ਡਾ. ਬੈਨੀਪਾਲ ਨੇ ਅੱਗੇ ਦੱਸਿਆ ਕਿ ਜੇਕਰ ਚੰਗੀ ਰੌਣੀ ਕਰਕੇ ਬਿਜਾਂਦ ਕੀਤੀ ਹੈ ਤਾਂ 3-4 ਹਫਤਿਆਂ ਬਾਅਦ ਪਹਿਲਾਂ ਪਾਣੀ ਲਗਾ ਕੇ ਨਾਲ ਹੀ 45 ਕਿਲੋ ਯੂਰੀਆਂ ਪਾ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਰੇਕ ਬੂਟੇ ਨੂੰ ਸਹੀ ਧੁੱਪ ਅਤੇ ਹਵਾ ਜਰੂਰੀ ਹੈ ਇਸ ਲਈ ਬਿਜਾਈ ਤੋਂ 3 ਹਫਤੇ ਬਾਅਦ ਬੂਟੇ ਤੋਂ ਬੂਟੇ ਦਾ ਫਾਸਲਾ 10-15 ਸੈਂਟੀਮੀਟਰ ਕਰ ਦੇਣਾ ਚਾਹੀਦਾ ਹੈ। ਬੂਟਿਆਂ ਵਿਚਕਾਰ ਸਹੀ ਫਾਸਲੇ ਨਾਲ ਫਸਲ ਨੂੰ ਬਿਮਾਰੀਆਂ ਤੋਂ ਕਾਫੀ ਹੱਦ ਤੱਕ ਬਚਾਇਆ ਜਾ ਸਕਦਾ ਹੈ।

ਸਹਾਇਕ ਤੇਲਬੀਜ਼ ਪ੍ਰਸਾਰ ਅਫ਼ਸਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਰਾਇਆ ਸਰੋਂ ਵਿੱਚ ਚਿੱਟੀ ਕੂੰਗੀ ਦਾ ਹਮਲਾ ਬਹੁਤ ਪਾਇਆ ਜਾਂਦਾ ਹੈ, ਇਸ ਤੋਂ ਬਚਾਅ ਵਾਸਤੇ ਬਿਜਾਈ ਤੋਂ 60 ਅਤੇ 80 ਦਿਨਾਂ ਬਾਅਦ 250 ਗ੍ਰਾਮ ਰੈਡੋਮਿਲ ਗੋਲਡ ਦੇ ਦੋ ਛਿੜਕਾਅ ਕਰਵਾ ਦੇਣਾ ਚਾਹੀਦੇ ਹਨ। ਉਨ੍ਹਾ ਦੱਸਿਆ ਕਿ ਤਣੇ ਦਾ ਗਲਣ ਰੋਗ ਵੀ ਸਰੋਂ ਵਿੱਚ ਬਹੁਤ ਪਾਇਆ ਜਾਂਦਾ ਹੈ ਇਸ ਤੋਂ ਬਚਾਅ ਵਾਸਤੇ 25 ਦਸਬੰਰ (ਵੱਡਾ ਦਿਨ) ਤੋਂ ਲੈ ਕੇ 15 ਜਨਵਰੀ (ਲੋਹੜੀ) ਤੱਕ ਫਸਲ ਨੂੰ ਪਾਣੀ ਨਹੀਂ ਲਗਾਉਣਾ ਚਾਹੀਦਾ। ਬਿਮਾਰੀਆਂ ਤੋਂ ਬਚਾਅ ਵਾਸਤੇ ਖੇਤਾਂ ਦਾ ਨਿਰੀਖਣ ਬੰਨਿਆ ਤੋਂ ਨਾ ਕਰਕੇ ਸਗੋਂ 10 ਕਦਮ ਅੰਦਰ ਵੜ ਕੇ ਕਰਨਾ ਚਾਹੀਦਾ ਹੈ।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...