Wednesday, January 15, 2025

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਤੋਂ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ

Date:

ਹੁਸ਼ਿਆਰਪੁਰ, 15 ਜਨਵਰੀ :  ਸਥਾਨਕ ਪੁਲਿਸ ਲਾਈਨ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਗਣਤੰਤਰਤਾ ਦਿਵਸ ਮੌਕੇ ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਕੌਮੀ ਝੰਡਾ ਲਹਿਰਾਉਣਗੇ।

          ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਮੁਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਰਿਹਰਸਲ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਅਤੇ ਪੁਲਿਸ ਲਾਈਨ ਵਿਖੇ ਸਾਫ਼-ਸਫ਼ਾਈ ਅਤੇ ਢੁਕਵੀਂ ਸੁੰਦਰਤਾ ਤੇ ਸਜਾਵਟ ਨੂੰ ਵੀ ਤਵੱਜੋਂ ਦਿੰਦਿਆਂ ਠੰਡ ਦੇ ਮੌਸਮ ਨੂੰ ਧਿਆਨ ’ਚ ਰੱਖਦਿਆਂ ਰਿਹਰਸਲ ਦੌਰਾਨ ਸਕੂਲੀ ਵਿਦਿਆਰਥੀਆਂ ਲਈ ਵੀ ਲੋੜੀਂਦੇ ਇੰਤਜਾਮਾਂ ’ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ।

          ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਨਗਰ ਨਿਗਮ ਅਤੇ ਹੋਰ ਵਿਭਾਗਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਸਬੰਧੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰੇਡ ਵਿਚ ਪੰਜਾਬ ਪੁਲਿਸ, ਐਨ.ਸੀ.ਸੀ., ਪੀ.ਆਰ.ਟੀ.ਸੀ., ਸਿਹਤ ਵਿਭਾਗ, ਸਿੱਖਿਆ ਵਿਭਾਗ, ਨਗਰ ਨਿਗਮ, ਖੇਤੀਬਾੜੀ ਵਿਭਾਗ, ਮਾਰਕਫੈਡ ਆਦਿ ਦੀਆਂ ਝਾਕੀਆਂ ਸ਼ਾਮਲ ਹੋਣਗੀਆਂ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਤ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਡੀ.ਐਮ. ਸੰਜੀਵ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...