Wednesday, January 15, 2025

ਡਿਪਟੀ ਕਮਿਸ਼ਨਰ ਨੇ ਬੇਸਹਾਰਾ ਤੇ ਜ਼ਰੂਰਤਮੰਦ ਬੱਚਿਆਂ ਨੂੰ ਮਿਸ਼ਨ ਵਾਤਸੱਲਿਆ ਸਕੀਮ ਤਹਿਤ ਸਪੌਂਸਰਸ਼ਿਪ ਦੇ ਚੈੱਕ ਵੰਡੇ

Date:

ਫਰੀਦਕੋਟ 3 ਸਤੰਬਰ ()  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਬੇਸਹਾਰਾ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਮਿਸ਼ਨ ਵਾਤਸੱਲਿਆ ਸਕੀਮ ਤਹਿਤ ਸਪੌਂਸਰਸ਼ਿਪ ਦੇ ਚੈੱਕ ਵੰਡੇ ਗਏ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਵਾਤਸਲਿਆ ਯੋਜਨਾ ਦਾ ਉਦੇਸ਼ ਆਪਣੇ ਪਿਤਾ/ਮਾਤਾ-ਪਿਤਾ ਜਾਂ ਸਰਪ੍ਰਸਤ ਗੁਆ ਚੁੱਕੇ ਬੱਚਿਆਂ ਨੂੰ ਸਹਾਇਤਾ ਤੇ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਅਤੇ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ।

ਉਨ੍ਹਾਂ ਬੱਚਿਆਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਿਹਾ ਕਿ ਸਖ਼ਤ ਮਿਹਨਤ ਨਾਲ ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀ ਜੀਵਨ ਵਿੱਚ ਸਿੱਖਿਆ ਦੀ ਅਹਿਮੀਅਤ ’ਤੇ ਚਾਨਣਾ ਪਾਉਂਦਿਆਂ ਬੱਚਿਆਂ ਨੂੰ ਪੜ੍ਹ-ਲਿਖ ਕੇ ਆਤਮ ਨਿਰਭਰ ਬਣਨ ਅਤੇ ਦੂਜਿਆਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ।

 ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 0 ਤੋਂ 18 ਸਾਲ ਤੱਕ ਦੇ ਅਜਿਹੇ ਬੱਚੇ, ਜਿਨ੍ਹਾਂ ਦੇ ਪਿਤਾ/ਮਾਤਾ-ਪਿਤਾ ਦੀ ਮੌਤ ਹੋ ਗਈ ਹੋਵੇ ਜਾਂ ਮਾਤਾ-ਪਿਤਾ ਜਾਨਲੇਵਾ ਬਿਮਾਰੀ ਦਾ ਸ਼ਿਕਾਰ ਹੋਣ ਜਾਂ ਵਿੱਤੀ ਅਤੇ ਸਰੀਰਿਕ ਤੌਰ ’ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹੋਣ ਜਾਂ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾਂ ਬੱਚੇ ਨੂੰ ਪਰਿਵਾਰ ਵੱਲੋਂ ਬੇਸਹਾਰਾ ਛੱਡ ਦਿੱਤਾ ਹੋਵੇ ਜਾਂ ਉਹ ਕਿਸੇ ਰਿਸ਼ਤੇਦਾਰ ਕੋਲ ਰਹਿੰਦਾ ਹੋਵੇ, ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜਸਟਿਸ ਜੁਵੇਨਾਈਲ ਐਕਟ 2015 ਅਨੁਸਾਰ ਬੇਘਰ, ਕੁਦਰਤੀ ਆਫ਼ਤ ਦੇ ਸ਼ਿਕਾਰ, ਬਾਲ ਮਜ਼ਦੂਰੀ, ਬਾਲ ਵਿਆਹ ਦੇ ਸ਼ਿਕਾਰ, ਤਸਕਰੀ ਨਾਲ ਪ੍ਰਭਾਵਿਤ, ਦਿਵਿਆਂਗ ਬੱਚੇ ਜਾਂ ਅਜਿਹੇ ਬੱਚੇ ਜੋ ਸੜਕ ’ਤੇ ਰਹਿ ਰਹੇ ਹੋਣ, ਦੁਰਵਿਵਹਾਰ ਜਾਂ ਸੋਸ਼ਣ ਦਾ ਸ਼ਿਕਾਰ, ਐਚ.ਆਈ.ਵੀ./ਏਡਜ਼ ਨਾਲ ਪ੍ਰਭਾਵਿਤ ਜਾਂ ਪੀ.ਐਮ. ਕੇਅਰਜ਼ ਸਕੀਮ ਤਹਿਤ ਕਵਰ ਬੱਚੇ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਪ੍ਰੋਗਰਾਮ ਦੌਰਾਨ ਹਾਜ਼ਰ ਅਧਿਕਾਰੀਆਂ ਅਤੇ ਬੱਚਿਆਂ ਦੇ ਮਾਪਿਆਂ ਤੇ ਰਿਸ਼ਤੇਦਾਰਾਂ ਨੂੰ ਆਪਣੇ ਸੰਪਰਕ ਵਿੱਚ ਆਉਣ ਵਾਲੇ ਅਜਿਹੇ ਬੇਸਹਾਰਾ ਅਤੇ ਲੋੜਵੰਦ ਬੱਚਿਆਂ ਨੂੰ ਇਸ ਸਕੀਮ ਦਾ ਲਾਭ ਦਿਵਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ ਨੇ ਸਪੌਂਸਰਸ਼ਿਪ ਸਕੀਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਪਰਿਵਾਰ ਦੇ ਦੋ ਬੱਚਿਆਂ ਨੂੰ ਸਕੀਮ ਦਾ ਲਾਭ ਦਿੱਤਾ ਦਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਅਤੇ ਸਕੀਮ ਦਾ ਲਾਭ ਲੈਣ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਫਰੀਦਕੋਟ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

 ਇਸ ਤੋਂ ਇਲਾਵਾ ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ, ਫਰੀਦਕੋਟ ਨੂੰ 4,08,836 ਰੁਪਏ ਦਾ ਚੈੱਕ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ ਤੋਂ ਮਨੋਜ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਅਤੇ ਹੋਰ ਅਧਿਕਾਰੀ/ਕਰਮਚਾਰੀ ਮੌਜੂਦ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...