ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਦਸੰਬਰ:
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ ਪ੍ਰਸ਼ਾਸ਼ਨਿਕ ਤੇ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ 7 ਟੀਮਾਂ ਦਾ ਗਠਨ ਕੀਤਾ ਹੈ ਜੋ ਕਿ 1 ਜਨਵਰੀ 2024 ਤੋਂ ਰੋਜ਼ਾਨਾ ਚੈਕਿੰਗ ਕਰਕੇ ਉਨ੍ਹਾਂ ਨੂੰ ਨਿਯਮਿਤ ਤੌਰ ਤੇ ਰਿਪੋਰਟ ਦੇਣਗੀਆਂ। ਉਨ੍ਹਾਂ ਵਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਨਜਾਇਜ਼ ਮਾਇਨਿੰਗ ਸਬੰਧੀ ਕੇਸ ਦਰਜ ਕਰਵਾਉਂਦੇ ਸਮੇਂ ਗੱਡੀ ਦਾ ਨੰਬਰ, ਮਾਲਕ ਦਾ ਨਾਂ ਵੀ ਐਫ.ਆਈ.ਆਰ ਵਿਚ ਦਰਜ ਕੀਤਾ ਜਾਵੇ ਅਤੇ ਆਰ.ਟੀ.ਓ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਤਾਲਮੇਲ ਕਰਕੇ ਵਰਤੇ ਜਾਣ ਵਾਲੇ ਟਿੱਪਰ, ਜੇ.ਸੀ.ਵੀ, ਪੋਕਲੇਨ, ਟਰੈਕਟਰ ਟਰਾਲੀ ਆਦਿ ਦੇ ਵੇਰਵੇ ਡਾਟਾਬੇਸ ਵਿਚ ਲੈ ਲਏ ਜਾਣ।
ਇਨ੍ਹਾਂ ਟੀਮਾਂ ਵਿੱਚੋਂ 3 ਸਬ ਡਵੀਜ਼ਨ ਖਰੜ, 3 ਸਬ ਡਵੀਜਨ ਡੇਰਾਬਸੀ, 1 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਰਗਰਮ ਰਹਿਣਗੀਆਂ। ਸਬ ਡਵੀਜ਼ਨ ਖਰੜ ਵਿੱਚ ਬਣਾਈਆਂ ਗਈਆਂ ਟੀਮਾਂ ਵਿੱਚ (ਟੀ ਪੁਆਇੰਟ ਮਾਜਰੀ) ਸ੍ਰੀ ਦਵਿੰਦਰ ਸਿੰਘ, ਜੇ.ਈ.-ਕਮ-ਮਾਇੰਨਿੰਗ, ਇੰਸਪੈਕਟਰ ਮੋਹਾਲੀ ਸ੍ਰੀ ਬਲਵਿੰਦਰ ਸਿੰਘ ਫਾਰੈਸਟ ਗਾਰਡ ਮੋਹਾਲੀ, ਏ.ਐਸ.ਆਈ. ਜਸਵਿੰਦਰ ਸਿੰਘ 468, ਸਾਹਿਬਜਾਦਾ ਅਜੀਤ ਸਿੰਘ ਨਗਰ, ਹੈਡ ਕਾਂਸਟੇਬਲ ਮਨੋਜ਼ ਸੈਣੀ 1650, ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਮਨਜੀਤ ਸਿੰਘ ਬਲਾਕ ਅਫਸਰ, ਦਫਤਰ ਵਣ ਮੰਡਲ, ਹਰਜਿੰਦਰ ਸਿੰਘ ਜੇ.ਈ-ਕਮ-ਮਾਇੰਨਿੰਗ ਇੰਸਪੈਕਟਰ, ਮਾਇਨਿੰਗ ਵਿਭਾਗ, ਐਸ.ਆਰ.ਸੀ.ਟੀ. ਗੁਰਜੋਧ ਸਿੰਘ 1551, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਸਿਮਰਨਜੀਤ ਸਿੰਘ 2438, ਸਾਹਿਬਜਾਦਾ ਅਜੀਤ ਸਿੰਘ ਨਗਰ ਦੀ ਚੈਕਿੰਗ ਕਰੇਗੀ।
ਟੀਮ ਨੰ. 2 ਵਿੱਚ (ਟੀ ਪੁਆਇੰਟ ਸਿਸਵਾਂ ਮਾਜਰਾ) ਸ੍ਰੀ ਕੋਰੀ ਸ਼ਰਮਾ ਜੇ.ਈ.-ਕਮ-ਮਾਇੰਨਿੰਗ, ਇੰਸਪੈਕਟਰ ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਸੰਦੀਪ ਗਰੋਵਰ, ਏ.ਈ, ਦਫਤਰ ਕਾਰਜਕਾਰੀ ਇੰਜਨੀਅਰ, ਸ੍ਰੀ ਸੁਰਿੰਦਰ ਕੁਮਾਰ, ਬਲਾਕ ਅਫਸਰ, ਵਣ ਮੰਡਲ, ਏ.ਐਸ.ਆਈ./ਐਲ.ਆਰ. ਰਾਜਿੰਦਰ ਸਿੰਘ 1118 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਪਰਮਿੰਦਰ ਸਿੰਘ 2454 ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਕੁਲਦੀਪ ਸਿੰਘ, ਵਣ ਰੇਂਜ ਸਾਹਿਬਜਾਦਾ ਅਜੀਤ ਸਿੰਘ ਨਗਰ, ਵਣ ਮੰਡਲ ਅਫਸਰ ਸ੍ਰੀ ਕੁਮਾਰ ਗੋਰਵ, ਜੇ.ਈ ਦਫਤਰ ਕਾਰਜਕਾਰੀ ਇੰਜੀਨੀਅਰ ਨੈਸ਼ਨਲ ਹਾਈਵੇ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ./ਐਲ.ਆਰ ਕਰਮ ਚੰਦ 661, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਅਰਮਾਨ 1999 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਸੰਦੀਪ ਕੁਮਾਰ 2396 ਸਾਹਿਬਜਾਦਾ ਅਜੀਤ ਸਿੰਘ ਨਗਰ ਦੀ ਚੈਕਿੰਗ ਕਰੇਗੀ।
ਟੀਮ ਨੰ. 3 ਵਿੱਚ (ਸੂੰਕ ਏਰੀਆ) ਸ੍ਰੀ ਜੀਵਨਜੋਤ ਸਿੰਘ, ਉਪ ਮੰਡਲ ਅਫਸਰ, ਦਫਤਰ ਕਾਰਜਕਾਰੀ ਇੰਜੀਨੀਅਰ-ਕਮ-ਮਾਇਨਿੰਗ ਅਫਸਰ ਜਲੰਧਰ, ਮਕੈਨੀਕਲ ਮੰਡਲ, ਨੰਗਲ ਐਟ ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਤੇਜਪਾਲ ਸਿੰਘ , ਏ.ਈ ਉਪ ਮੰਡਲ ਨੰਬਰ, 03 ਸਾਹਿਬਜਾਦਾ ਅਜੀਤ ਸਿੰਘ ਨਗਰ ਲੋਕ ਨਿਰਮਾਣ ਵਿਭਾਗ ਭ ਤੇ ਮ ਸ਼ਾਖਾ, ਸ੍ਰੀ ਜਗਮੀਤ ਬਰਾੜ, ਜੇ.ਈ. ਉਪ ਮੰਡਲ ਨੰਬਰ, 03 ਸਾਹਿਬਜਾਦਾ ਅਜੀਤ ਸਿੰਘ ਨਗਰ ਲੋਕ ਨਿਰਮਾਣ ਵਿਭਾਗ ਭ ਤੇ ਮ ਸ਼ਾਖਾ, ਸੀ.ਟੀ. ਰਣਜੀਤ ਸਿੰਘ 1975 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਗੁਰਵਿੰਦਰ ਸਿੰਘ 2043 ਸਾਹਿਬਜਾਦਾ ਅਜੀਤ ਸਿੰਘ ਨਗਰ ਦੀ ਚੈਕਿੰਗ ਕਰੇਗੀ।
ਸਬ ਡਵੀਜ਼ਨ ਡੇਰਾਬਸੀ (ਮੁਬਾਰਕਪੁਰ ਚੌਂਕੀ ਸੁੰਡਰਾਂ ਰੋਡ ਮੁਬਾਰਕਪੁਰ) ਲਈ ਬਣਾਈ ਗਈ ਟੀਮ ਨੰ. 4 ਜਿਸ ਵਿੱਚ ਵਿੱਚ ਸ੍ਰੀ ਲਖਵੀਰ ਸਿੰਘ ਉਪ ਮੰਡਲ ਅਫਸਰ, ਦਫਤਰ ਕਾਰਜਕਾਰੀ ਇੰਜੀਨੀਅਰ-ਕਮ-ਮਾਇਨਿੰਗ ਅਫਸਰ ਮਕੈਨੀਕਲ ਮੰਡਲ, ਨੰਗਲ ਐਟ ਮਕੈਨੀਕਲ ਮੰਡਲ, ਨੰਗਲ ਐਟ ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਕਰਮਜੀਤ ਸਿੰਘ ਉਪ ਮੰਡਲ ਇੰਜੀਨੀਅਰ ਜ਼ਸਸ ਉਪ ਮੰਡਲ ਡੇਰਾਬਸੀ, ਦਫਤਰ ਕਾਰਜਕਾਰੀ ਇੰਜੀਨੀਅਰ, ਐਚ.ਸੀ (ਪੀ.ਆਰ.) ਬਲਵੀਰ ਸਿੰਘ 1630 ਸਾਹਿਬਜਾਦਾ ਅਜੀਤ ਸਿੰਘ ਨਗਰ, ਐਸ.ਆਰ.ਸੀ.ਟੀ. ਅਮਰਜੀਤ ਸਿੰਘ 1454, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ. ਐਲ.ਆਰ. ਗੁਰਨਾਮ ਸਿੰਘ 500, ਸਾਹਿਬਜਾਦਾ ਅਜੀਤ ਸਿੰਘ ਨਗਰ, ਹੈਡ ਕਾਂਸਟੇਬਲ ਅਸ਼ੋਕ ਕੁਮਾਰ 594, ਸਾਹਿਬਜਾਦਾ ਅਜੀਤ ਸਿੰਘ ਨਗਰ, ਦੀ ਚੈਕਿੰਗ ਕਰੇਗੀ।
ਟੀਮ ਨੰ: 5 ਥਾਣਾ ਲਾਲੜੂ (ਆਈ.ਟੀ.ਆਈ ਚੌਂਕ ਲਾਲੜੂ) ਇਸ ਟੀਮ ਵਿਚ ਸ੍ਰੀ ਅਪਿੰਦਰਜੀਤ ਸਿੰਘ ਜੂਨੀਅਰ ਇੰਜੀਨੀਅਰ, ਦਫਤਰ ਕਾਰਜਕਾਰੀ ਇੰਜੀਨੀਅਰ ਕੇਂਦਰੀ ਕਾਰਜ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਜੈ ਸਿੰਘ ਬਲਾਕ ਅਫਸਰ, ਦਫਤਰ ਵਣ ਮੰਡਲ ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ./ਐਲ.ਆਰ. ਮਲਕੀਤ ਸਿੰਘ 264, ਸਾਹਿਬਜਾਦਾ ਅਜੀਤ ਸਿੰਘ ਨਗਰ ਦੀ ਚੈਕਿੰਗ ਕਰੇਗੀ।
ਟੀਮ ਨੰ: 6 ਥਾਣਾ ਹੰਡੇਸਰਾਂ (ਬੱਸ ਸਟੈਂਡ ਹੰਡੇਸਰਾਂ) ਸ੍ਰੀ ਰੇਸ਼ਮ ਸਿੰਘ, ਵਣ ਗਾਰਡ ਦਫਤਰ ਵਣ ਮੰਡਲ ਅਫਸਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਨਰੋਤਮ ਸ਼ਰਮਾ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ/ਐਲ.ਆਰ. ਓਮ ਪ੍ਰਕਾਸ਼ 731, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਪ੍ਰਭਜੀਤ ਸਿੰਘ 1901, ਸਾਹਿਬਜਾਦਾ ਅਜੀਤ ਸਿੰਘ ਨਗਰ ਦੀ ਚੈਕਿੰਗ ਕਰੇਗੀ।
ਟੀਮ ਨੰ. 7 ਸਬ ਡਵੀਜ਼ਨ ਮੋਹਾਲੀ (ਕਰਾਸਿੰਗ ਬਨੂੰੜ-ਤੇਪਲਾ ਰੋਡ, ਜ਼ੀਰਕਪੁਰ-ਪਟਿਆਲਾ ਰੋਡ) ਸ੍ਰੀ ਅਭੈ ਕੁਮਾਰ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ ਬਨੂੰੜ, ਸ੍ਰੀ ਅਮ੍ਰਿਤ ਪਾਲ ਸਿੰਘ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 1, ਏ.ਐਸ.ਆਈ/ਐਲ.ਆਰ ਬਲਵਿੰਦਰ ਸਿੰਘ 351 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਗੁਰਦੀਪ ਸਿੰਘ 2179, ਸਾਹਿਬਜਾਦਾ ਅਜੀਤ ਸਿੰਘ ਨਗਰ, ਦੀ ਚੈਕਿੰਗ ਕਰੇਗੀ।