ਮਾਨਸਾ, 12 ਸਤੰਬਰ:
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਫਰੀਡਮ ਫਾਈਟਰ ਉਤਰਅਧਿਕਾਰੀ ਸੰਸਥਾ ਇਕਾਈ ਮਾਨਸਾ (ਰਜਿ: 196) ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ ਕੌਮ ਦਾ ਸਰਮਾਇਆ ਹੁੰਦੇ ਹਨ ਜੋ ਦੇਸ਼ ਹਿਤ ਲਈ ਜੂਝਦੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਲਿਖ਼ਤੀ ਤੌਰ ’ਤੇ ਪ੍ਰਾਪਤ ਕਰ ਕੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ।
ਇਸ ਮੌਕੇ ਸੂਬਾ ਪ੍ਰਧਾਨ ਚਤਿੰਨ ਸਿੰਘ, ਸੂਬਾ ਸਕੱਤਰ ਭਰਪੂਰ ਸਿੰਘ ਰੰਘੜਿਆਲ, ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਜਟਾਣਾ, ਜਿਲ੍ਹਾ ਸਕੱਤਰ ਪਿਆਰਾ ਸਿੰਘ ਜੋਗਾ, ਜ਼ਿਲ੍ਹਾ ਖਜ਼ਾਨਚੀ ਜਗਸੀਰ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਦੀਪ ਸਿੰਘ ਰੱਲਾ ਅਤੇ ਆਲ ਇੰਡੀਆ ਕਮੇਟੀ ਮੈਂਬਰ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਫਰੀਡਮ ਫਾਈਟਰ ਉਤਰਅਧਿਕਾਰੀ ਸੰਸਥਾ ਇਕਾਈ ਮਾਨਸਾ ਦੀਆਂ ਸਮੱਸਿਆਵਾਂ ਸੁਣੀਆਂ
Date: