ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਅੱਠ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ

ਅੰਮ੍ਰਿਤਸਰ 30 ਜਨਵਰੀ 2024—

          ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਈਆਂ ਗਈਆਂ ਅੱਠ ਇਕਾਈਆਂ ਨੂੰ ਪ੍ਰਵਾਨਗੀ ਜਾਰੀ ਕੀਤੀ। ਉਨਾਂ ਦੱਸਿਆ ਕਿ ਇਨਾਂ ਦੋ ਇਕਾਈਆਂ ਵਿੱਚ ਸਿੱਧੇ ਅਤੇ ਅਸਿੱਧੇ ਤੌਰ ਤੇ 415 ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ ਅਤੇ ਇਨਾਂ ਇਕਾਈਆਂ ਵੱਲੋਂ 85.5 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿੱਚ ਵੀ  ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਿਸੇ ਵੀ ਸਨਅੱਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ।          ਇਸ ਮੌਕੇ ਸ੍ਰੀ ਵਿਵੇਕ ਮੋਦੀ ਆਈ.ਏ.ਐਸ.ਜਨਰਲ ਮੈਨੇਜਰ ਉਦਯੋਗ ਸ੍ਰੀ ਇੰਦਰਜੀਤ ਸਿੰਘ ਟਾਂਡੀ ਅਤੇ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।

[wpadcenter_ad id='4448' align='none']