ਫਾਜ਼ਿਲਕਾ, 8 ਜਨਵਰੀ
ਪਿੰਡਾਂ ਦੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਖ਼ੂਬਸੂਰਤ ਬਣਾਉਣ ਲਈ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਜ਼ਰੂਰੀ ਹੈ, ਇਸ ਲਈ ਹੋਰ ਯੋਗ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਿੰਡ ਕੋੜਿਆਂ ਵਾਲੀ ਅਤੇ ਚੱਕ ਸੁਖੇਰਾ ਵਿਖੇ ਬਣੇ ਸਾਲਿਡ ਵੇਸਟ ਮੈਨੇਜਮੈਂਟ ਤੇ ਲਿਕੁਅਡ ਵੇਸਟ ਮੈਨੇਜਮੈਂਟ ਦਾ ਜਾਇਜਾ ਲੈਣ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਲਿਡ ਵੇਸਟ ਤੇ ਲਿਕਵਿਡ ਵੇਸਟ ਮੈਨੇਜਮੈਂਟ ਦੀ ਸਿਰਜਣਾ ਨਾਲ ਕੂੜਾ ਕਰਕਟ ਦਾ ਸੁਚੱਜਾ ਪ੍ਰਬੰਧਨ ਕਰ ਕੇ ਜਿਥੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਉਥੇ ਹੀ ਪਿੰਡਾਂ ਦੀ ਦਿੱਖ ਨੂੰ ਵੀ ਖ਼ੂਬਸੂਰਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਪਿੰਡ ਕੋੜਿਆਂ ਵਾਲੀ ਵਿਖੇ ਬਣੇ ਠੋਸ ਕਚਰੇ ਪ੍ਰਬੰਧਨ ਵਿਚ ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਰਹੀ ਹੈ ਜਿਸ ਨੂੰ ਬਾਅਦ ਵਿਚ ਬੂਟਿਆਂ ਵਿਚ ਵਰਤੀ ਜਾਂਦੀ ਹੈ। ਇਸੇ ਤਰ੍ਹਾਂ ਪਿੰਡ ਚੱਕ ਸੁਖੇਰਾ ਵਿਖੇ ਥਾਪਰ ਮਾਡਲ ਤਕਨੀਕ ਨਾਲ ਬਣੇ ਲਿਕੁਅਡ ਵੇਸਟ ਮੈਨੇਜਮੈਂਟ ਪ੍ਰਬੰਧਨ ਦਾ ਦੌਰਾ ਵੀ ਕੀਤਾ ਜਿਸ ਨਾਲ ਗੰਦੇ ਪਾਣੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਉਸਨੂੰ ਸਾਫ-ਕਰਨ ਉਪਰੰਤ ਵਰਤੋਂ ਵਿਚ ਲਿਆਉਂਦਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਮਗਨਗਰੇਗਾ ਸਟਾਫ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਰੋਜਗਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਮਾਡਲ ਪਿੰਡ ਬਣਾਉਣ ਵਿਚ ਕੋਈ ਕਸਰ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਪ੍ਰੋਪੋਜਲਾ ਬਣਾਈਆਂ ਜਾਣ ਅਤੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਤਰਜੀਹ ਦਿੱਤੀ ਜਾਵੇ।
ਇਸ ਮੌਕੇ ਪੰਚਾਇਤ ਸਕੱਤਰ ਸੰਦੀਪ ਕੁਮਾਰ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਵਿਭਾਗ ਧਰਮਿੰਦਰ, ਐਸ.ਡੀ.ਓ ਮਨਪ੍ਰੀਤ ਕੰਬੋਜ, ਸਰਪੰਚ ਅਜੀਤ ਕੌਰ ਆਦਿ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਸੋਲਿਡ ਵੇਸਟ ਅਤੇ ਲਿਕਵਿਡ ਵੇਸਟ ਪ੍ਰਬੰਧਨ ਦਾ ਜਾਇਜਾ ਲੈਣ ਲਈ ਪਿੰਡਾਂ ਦਾ ਕੀਤਾ ਦੌਰਾ
[wpadcenter_ad id='4448' align='none']