ਫਾਜਿਲ਼ਕਾ, 9 ਜਨਵਰੀ 2024..
ਪੰਜਾਬ ਸਰਕਾਰ ਵੱਲੋਂ ਇਸ ਵਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜ ਕੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਹਿੱਤ ਮੁਹਿੰਮ ਚਲਾਈ ਗਈ ਸੀ ਅਤੇ ਹੁਣ ਇਕ ਵਾਰ ਫਿਰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਉਨ੍ਹਾਂ ਕਿਸਾਨਾਂ ਨਾਲ ਰਾਬਤਾ ਕਰ ਰਹੇ ਹਨ ਜਿੰਨ੍ਹਾਂ ਨੇ ਸਿੱਧੀ ਬਿਜਾਈ ਕੀਤੀ ਸੀ ਤਾਂ ਜੋ ਉਨ੍ਹਾਂ ਦੇ ਅਨੁਭਵ ਜਾਣ ਕੇ ਸਰਕਾਰ ਦੇ ਇਸ ਪ੍ਰੋਗਰਾਮ ਨੂੰ ਹੋਰ ਬਿਹਤਰ ਕੀਤਾ ਜਾ ਸਕੇ।
ਇਸੇ ਤਹਿਤ ਡਿਪਟੀ ਕਮਿਸ਼ਨਰ ਫਾਜਿ਼ਲਕਾ ਡਾ. ਸੇਨੂ ਦੁੱਗਲ ਨੇ ਜਲਾਲਾਬਾਦ ਦੇ ਪਿੰਡ ਚੱਕ ਅਰਾਈਆਂ ਵਾਲਾ ਅਤੇ ਪਿੰਡ ਬਾਹਮਣੀ ਵਾਲਾ ਦੀ ਢਾਣੀ ਜੱਟਾਂ ਵਾਲੀ ਵਿਖੇ ਪਹੁੰਚ ਕੇ ਝੋਨੇ ਦੀ ਪਰਾਲੀ ਬਿਨ੍ਹਾ ਸਾੜੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਯਮਤ ਤੌਰ ਤੇ ਖੇਤਾਂ ਦੇ ਦੌਰੇ ਕਰਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਦਿੱਤੀ ਜਾਵੇ।
ਫਸਲ ਦਾ ਜਾਇਜ਼ਾ ਲੈਣ ਮੌਕੇ ਫਸਲ ਬਹੁਤ ਵਧੀਆ ਹੋਣ ਤੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੋਰਨਾਂ ਪਿੰਡ ਵਾਸੀਆਂ ਨੂੰ ਅਗਲੇ ਸਾਲ ਸਿੱਧੀ ਬਿਜਾਈ ਕਰਨ ਵੱਲ ਉਤਸ਼ਾਹਿਤ ਕਰਨ। ਉਨਾ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਹਨਾਂ ਕਿਸਾਨਾਂ ਤੋਂ ਪ੍ਰੇਰਨਾ ਲੈ ਕੇ ਅਗਲੇ ਸਾਲ ਕਣਕ ਦੀ ਸਿੱਧੀ ਬਿਜਾਈ ਕਰਨ ਕਿਉਂਕਿ ਇਸ ਵਿਧੀ ਨਾਲ ਕਣਕ ਬੀਜਣ ਲਈ ਸਾਨੂੰ ਆਪਣੀ ਝੋਨੇ ਦੀ ਫਸਲ ਦੀ ਪਰਾਲੀ ਨੂੰ ਅੱਗ ਵੀ ਨਹੀਂ ਲਗਾਉਣੀ ਪਵੇਗੀ। ਅਜਿਹਾ ਕਰਕੇ ਜਿੱਥੇ ਅਸੀਂ ਵਾਤਾਵਰਨ ਨੂੰ ਪ੍ਰਦਸਿ਼ਤ ਹੋਣ ਤੋਂ ਬਚਾਵਾਂਗੇ ਉਥੇ ਹੀ ਕਣਕ ਬੀਜਣ ਤੇ ਹੋਣ ਵਾਲੇ ਵਾਧੂ ਖਰਚਿਆਂ ਤੋਂ ਵੀ ਬਚ ਸਕਾਂਗੇ। ਇਸੇ ਤਰ੍ਹਾਂ ਕਰਨ ਨਾਲ ਸਾਡੀ ਕਿਸਾਨਾਂ ਦੀ ਜਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ ਤੇ ਫਸਲ ਦਾ ਝਾੜ ਵੀ ਵਧੇਗਾ।
ਪਿੰਡ ਬਾਹਮਣੀ ਵਾਲਾ ਦੀ ਢਾਣੀ ਜੱਟਾਂ ਵਾਲੇ ਦੇ ਕਿਸਾਨ ਅਮਨਦੀਪ ਸਿੰਘ ਪੁੱਤਰ ਗੁਰਦਿਆਲ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਸਨੇ ਆਪਣੀ 14 ਕਿੱਲੇ ਜਮੀਨ ਵਿੱਚ ਸਰਫੇਸ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਹੈ। ਕਿਸਾਨ ਨੇ ਦੱਸਿਆ ਕਿ ਉਹ ਪਿਛਲੇ ਲਗਭਗ 4 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ ਸਗੋਂ ਮਲਚਿੰਗ ਵਿਧੀ ਵਰਤ ਕੇ ਕਣਕ ਦੀ ਸਿੱਧੀ ਬਿਜਾਈ ਕਰ ਰਿਹਾ ਹੈ। ਅਜਿਹਾ ਕਰਨ ਨਾਲ ਉਸ ਦੀ ਜਮੀਨ ਦੀ ਹਾਲਤ ਵੀ ਸੁਧਰੀ ਹੈ ਅਤੇ ਕਣਕ ਦੀ ਬਿਜਾਈ ਕਰਨ ਤੇ ਖਰਚਾ ਵੀ ਘਟਿਆ ਹੈ। ਉਹ ਆਪਣੀ ਜਮੀਨ ਵਿੱਚ ਕਣਕ ਦੀ ਬਿਜਾਈ ਕਰਨ ਸਮੇਂ ਡੀਏਪੀ ਖਾਦ ਦੀ ਵੀ ਵਰਤੋਂ ਨਹੀਂ ਕਰਦਾ ਅਤੇ ਬਹੁਤ ਹੀ ਘੱਟ ਮਾਤਰਾ ਵਿੱਚ ਯੂਰੀਆ ਖਾਦ ਦੀ ਵਰਤੋਂ ਕਰਦਾ ਹੈ। ਕਿਸਾਨ ਨੇ ਕਿਹਾ ਕਿ ਉਹ ਅਜਿਹੀ ਵਿਧੀ ਵਰਤ ਕੇ ਬਹੁਤ ਖੁਸ਼ ਹੈ ਕਿਉਂਕਿ ਇਸ ਵਿਧੀ ਨਾਲ ਉਸ ਦੀ ਜਮੀਨ ਵਿੱਚ ਬਹੁਤ ਸਾਰੇ ਖੁਰਾਕੀ ਤੱਤਾਂ ਦਾ ਵਾਧਾ ਹੋਇਆ ਹੈ ਅਤੇ ਉਸ ਦੀ ਫਸਲ ਦਾ ਝਾੜ ਵੀ ਵਧਿਆ ਹੈ।
ਪਿੰਡ ਚੱਕ ਅਰਾਈਆਂ ਵਾਲੇ ਦੇ ਕਿਸਾਨ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਸਨੇ ਇਸ ਸਾਲ ਆਪਣੇ 5 ਏਕੜ ਖੇਤ ਵਿੱਚ ਸਰਫੇਸ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਹੈ। ਕਿਸਾਨ ਨੇ ਦੱਸਿਆ ਕਿ ਉਹ ਪਿਛਲੇ ਲਗਭਗ 4 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦਾ ਅਤੇ ਪਹਿਲਾਂ ਉਹ ਮਲਚਿੰਗ ਵਿਧੀ ਨਾਲ ਕਣਕ ਦੀ ਬਿਜਾਈ ਕਰਦਾ ਸੀ ਅਤੇ ਇਸ ਸਾਲ ਉਸ ਨੇ ਸਰਫੇਸ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਹੈ। ਕਿਸਾਨ ਨੇ ਕਿਹਾ ਕਿ ਉਸ ਦੀ ਕਣਕ ਦੀ ਫਸਲ ਬਹੁਤ ਵਧੀਆ ਖੜੀ ਹੈ। ਉਹ ਇਹ ਵਿਧੀ ਰਾਹੀਂ ਜਿੱਥੇ ਘੱਟ ਖਰਚੇ ਵਿੱਚ ਕਣਕ ਦੀ ਬਿਜਾਈ ਕਰ ਰਿਹਾ ਹੈ ਉੱਥੇ ਹੀ ਆਪਣੀ ਜਮੀਨ ਦੀ ਹਾਲਤ ਵੀ ਸੁਧਾਰ ਰਿਹਾ ਹੈ। ਕਿਸਾਨ ਨੇ ਕਿਹਾ ਕਿ ਇਸ ਵਿਧੀ ਨਾਲ ਉਸ ਦੀ ਫਸਲ ਵਿੱਚ ਖਾਦਾਂ ਦੀ ਵਰਤੋਂ ਵੀ ਘੱਟ ਹੁੰਦੀ ਹੈ।ਫਸਲ ਦਾ ਝਾੜ ਵੀ ਵਧੀਆ ਰਹਿੰਦਾ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਵਧੀਆ ਫਸਲ ਹੋਣ ਤੇ ਕਿਸਾਨਾਂ ਨੂੰ ਦਿੱਤੀ ਵਧਾਈ
[wpadcenter_ad id='4448' align='none']