ਫਾਜ਼ਿਲਕਾ, 4 ਮਈ
ਡਿਪਟੀ ਕਮਿਸ਼ਨਰ, ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸਾ ਨਿਰਦੇਸ਼ਾਂ ਤਹਿਤ ਨਸ਼ਿਆ ਖਿਲਾਫ ਜਾਰੀ ਮੁਹਿੰਮ ਐਨ.ਕਾਰਡ ਤਹਿਤ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।
ਇਸੇ ਲੜੀ ਤਹਿਤ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਸਰਕਾਰੀ ਸੀਨੀਅਰ ਸਕੂਲ (ਲੜਕੇ), ਅਬੋਹਰ ਵਿਖੇ ਹੈਂਡਬਾਲ ਗੇਮ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ 17 ਅਤੇ ਅੰਡਰ 19 ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ।
ਅੰਡਰ-17 ਉਮਰ ਵਰਗ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਅਬੋਹਰ ਨੇ ਪਹਿਲਾ ਸਥਾਨ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਰਾਮਸਰਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਉਮਰ ਵਰਗ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਰਾਮਸਰਾ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਅਬੋਹਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਕੋਚ ਸਾਹਿਬਾਨ ਵੱਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਜੁੜਨ ਅਤੇ ਖੇਡਾਂ ਵੱਲ ਰੁਝਾਨ ਪੈਦਾ ਕਰਨ ਲਈ ਸੁਝਾਵ ਵੀ ਦਿੱਤੇ ਗਏ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬੁਰੀ ਆਦਤਾਂ ਤੋਂ ਦੂਰ ਰੱਖਿਆ ਜਾ ਸਕੇ।
ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਿਆ ਜਾ ਰਿਹੈ
[wpadcenter_ad id='4448' align='none']