Saturday, January 18, 2025

ਜਿਲ੍ਹਾ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ

Date:

ਅੰਮ੍ਰਿਤਸਰ, 20 ਮਾਰਚ 2024:

        ਲੋਕ ਸਭਾ ਦੀਆਂ ਆਮ ਚੋਣਾਂ 2024 ਦੇ ਮੱਦੇ ਨਜ਼ਰ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਖਤਾ ਪ੍ਰਬੰਧ ਕੀਤੇ ਜਾਣ।

        ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜਿਲੇ੍ਹ ਦੇ 9 ਵਿਧਾਨ ਸਭਾ ਹਲਕੇ ਅੰਮ੍ਰਿਤਸਰ ਲੋਕ ਸਭਾ ਸੀਟ ਅਧੀਨ ਆਉਂਦੇ ਹਨ ਅਤੇ ਇਨ੍ਹਾਂ ਲਈ ਵੱਖ ਵੱਖ ਥਾਂਵਾਂ `ਤੇ ਗਿਣਤੀ ਕੇਂਦਰ ਅਤੇ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 19 ਅੰਮ੍ਰਿਤਸਰ ਦੱਖਣੀ ਹਲਕੇ ਦੀ ਵੋਟਾਂ ਦੀ ਗਿਣਤੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, 20-ਅਟਾਰੀ ਦੀ ਗਿਣਤੀ ਬੀ:ਬੀ:ਕੇ:ਡੀ:ਏ:ਵੀ ਕਾਲਜ ਅੰਮ੍ਰਿਤਸਰ, 012-ਰਾਜਾਸਾਂਸੀ ਹਲਕੇ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼ ਮੈਡੀਕਲ ਐਨਕਲੇਵ, 013-ਮਜੀਠਾ ਦੀ ਗਿਣਤੀ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 015-ਅੰਮ੍ਰਿਤਸਰ ਉਤਰੀ ਦੀ ਗਿਣਤੀ ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 017-ਅੰਮ੍ਰਿਤਸਰ ਕੇਂਦਰੀ ਦੀ ਗਿਣਤੀ ਸਰਕਾਰੀ ਆਈ:ਟੀ:ਆਈ ਬੀ ਬਲਾਕ ਰਣਜੀਤ ਐਵੀਨਿਊ, 16-ਅੰਮ੍ਰਿਤਸਰ ਪੱਛਮੀ ਦੀ ਗਿਣਤੀ ਸਰਕਾਰੀ ਪਾਲਟੈਕਨੀਕਲ ਕਾਲਜ ਛੇਹਰਟਾ, 18-ਅੰਮ੍ਰਿਤਸਰ ਪੂਰਬੀ ਦੀ ਗਿਣਤੀ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ ਅਤੇ 11-ਅਜਨਾਲਾ ਹਲਕੇ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ ਵਿਖੇ ਹੋਵੇਗੀ।

        ਉਨ੍ਹਾਂ ਦੱਸਿਆ ਕਿ ਇਨ੍ਹਾ ਕੇਂਦਰਾਂ ਤੋਂ ਹੀ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ ਅਤੇ ਇਨ੍ਹਾਂ ਸਥਾਨਾਂ ਤੇ ਪੋਲਿੰਗ ਉਪਰੰਤ ਈ:ਵੀ:ਐਮ ਨੂੰ ਸਟਰਾਂਗ ਰੂਮਾਂ ਵਿੱਚ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਰਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧ ਵਿੱਚ ਪ੍ਰਬੰਧ ਜਲਦ ਤੋਂ ਜਲਦ ਮੁਕੰਮਲ ਕਰ ਲੈਣ ਤਾਂ ਜੋ ਵੋਟਾਂ ਦੇ ਨਜਦੀਕ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।

        ਇਸ ਮੌਕੇ 15-ਅੰਮ੍ਰਿਤਸਰ ਉਤਰੀ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਮੁੱਖ ਪ੍ਰਸਾਸ਼ਕ ਪੁੱਡਾ ਸ੍ਰੀ ਰਜਤ ਓਬਰਾਏ, 19-ਅੰਮ੍ਰਿਤਸਰ ਦੱਖਣੀ ਦੇ ਸਹਾਇਕ ਰਿਟਰਨਿੰਗ ਅਫਸਰ ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ, 17-ਅੰਮ੍ਰਿਤਸਰ ਕੇਂਦਰੀ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, 12-ਰਾਜਾਸਾਂਸੀ ਤੇ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਲੋਪੋਕੇ, ਸ੍ਰੀਮਤੀ ਅਮਨਦੀਪ ਕੌਰ ਘੁੰਮਣ, 13- ਮਜੀਠਾ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਮਜੀਠਾ ਸ੍ਰੀਮਤੀ ਹਰਨੂਰ ਕੌਰ ਢਿਲੋਂ, ਐਕਸੀਅਨ ਇੰਦਰਜੀਤ ਸਿੰਘ ਚੋਣ ਕਾਨੂੰਗੋ ਸ੍ਰੀ ਰਜਿੰਦਰ ਸਿੰਘ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...