ਫ਼ਿਰੋਜ਼ਪੁਰ 2 ਅਕਤੂਬਰ 2024
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵੀਰਇੰਦਰ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵੱਲੋਂ ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਦੇ ਸਹਿਯੋਗ ਨਾਲ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵੀਰਇੰਦਰ ਅਗਰਵਾਲ, ਚੀਫ ਜੁਡੀਸ਼ਅਲ ਮੈਜਿਸਟ੍ਰੇਟ ਸ੍ਰੀ ਰਛਪਾਲ ਸਿੰਘ, ਚੀਫ ਜੁਡੀਸ਼ਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਅਨੁਰਾਧਾ ਅਤੇ ਸੀ.ਈ.ਓ ਕੈਂਟ ਬੋਰਡ ਸ੍ਰੀ ਜੋਹਨਸ ਵਿਕਾਸ ਵੀ ਮੌਜੂਦ ਸਨ।
ਇਸ ਪ੍ਰੋਗਰਾਮ ਵਿੱਚ ਕੰਟੋਨਮੈਂਟ ਬੋਰਡ ਅਧੀਨ ਆਉਂਦੇ ਬੱਚਿਆਂ ਵੱਲੋ ਸਫਾਈ ਮੁਹਿੰਮ ਤਹਿਤ ਵੱਖ—ਵੱਖ ਗੀਤ, ਨੁੱਕੜ ਨਾਟਕ ਅਤੇ ਹੋਰ ਆਈਟਮਾਂ ਪੇਸ਼ ਕੀਤੀਆਂ ਅਤੇ ਲੋਕਾਂ ਨੂੰ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਸ੍ਰੀ ਵੀਰਇੰਦਰ ਅਗਰਵਾਲ ਵੱਲੋਂ ਵੀ ਸਵੱਛਤਾ ਸੰਬੰਧੀ ਪ੍ਰਭਾਵਸ਼ਾਲੀ ਸੰਬੋਧਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬੈਂਡ ਵਜਾ ਕੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਅੰਤ ਵਿੱਚ ਜਾਗਰੂਕਤਾ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ।
ਇਸ ਦੇ ਨਾਲ ਹੀ ਮੁਹਿੰਮ ਏਕ ਪੇੜ ਮਾਂ ਕੇ ਨਾਮ ਤਹਿਤ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਅਤੇ ਸ੍ਰੀ ਜੋਹਨਸ ਵਿਕਾਸ, ਸੀ.ਈ.ਓ, ਕੈਂਟ ਬੋਰਡ ਅਤੇ ਹੋਰ ਅਧਿਕਾਰੀਆਂ ਵੱਲੋਂ ਰੁੱਖ ਵੀ ਲਗਾਏ ਗਏ।