ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ ਗਏ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ:

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ 2024-25 ਬਾਵਾ ਨਿਹਾਲ ਸਿੰਘ ਬੀ ਐਡ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆ ਨੇ ਭਾਗ ਲਿਆ।

ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਰਾਜਿੰਦਰ ਸੋਨੀ, ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਅਜੇ ਸ਼ਰਮਾ, ਸਿੱਖਿਆ ਕਲਾ ਉਤਸਵ ਨੋਡਲ ਅਫਸਰ ਸ੍ਰੀ ਇਕਬਾਲ ਸਿੰਘ ਅਤੇ ਸ੍ਰੀ ਗੁਰਮੇਲ ਸਿੰਘ ਸਾਗੂ, ਪ੍ਰਵੀਨ ਸ਼ਰਮਾ, ਸ੍ਰੀ ਤਜਿੰਦਰ ਸਿੰਘ, ਸ਼੍ਰੀ ਧੀਰਜ ਕੁਮਾਰ ਅਤੇ ਸ਼੍ਰੀ ਦੀਪਕ ਅਰੋੜਾ ਯੋਗ ਅਗਵਾਈ ਹੇਠ ਕਰਵਾਏ ਗਏ।

ਇਸ ਮੌਕੇ ਟ੍ਰੈਡੀਸ਼ਨਸਲ ਸਟੋਰੀ ਟੈਲਿੰਗ ਅਤੇ ਬੀ.ਆਰ.ਸੀ. ਹਾਲ ਵਿਖੇ ਇੰਸਟਰੂਮੈਂਟਲ ਮਿਊਜਿਕ ਮੁਕਾਬਲੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ।

                              ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਸਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਨੋਡਲ ਅਫਸਰਾਂ ਦੀ ਭੂਮਿਕਾ ਸ਼੍ਰੀ ਅਤੁੱਲ ਕੁਮਾਰ, ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਸੂਰੇਵਾਲਾ, ਸ਼੍ਰੀ ਪ੍ਰਦੀਪ ਮਿੱਤਲ, ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਪਾਰਕ (ਮੁਕਤਸਰ), ਸ੍ਰੀਮਤੀ ਡਿੰਪਲ ਵਰਮਾ ਮੁੱਖ ਅਧਿਆਪਿਕਾ ਸਰਕਾਰੀ ਹਾਈ ਸਕੂਲ ਕਰਮਗੜ, ਸ਼੍ਰੀ ਪ੍ਰੀਤਮ ਸਿੰਘ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਬੂੜਾ ਗੁਜਰ ਅਤੇ ਸ਼੍ਰੀ ਹਰਦੀਪ ਕੁਮਾਰ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਭੰਗੇਵਾਲਾ ਵੱਲੋਂ ਨਿਭਾਈ ਗਈ। ਸਟੇਜ ਦੇ ਸੰਚਾਲਨ ਦੀ ਜਿੰਮੇਵਾਰੀ ਸ੍ਰੀਮਤੀ ਜਸਵਿੰਦਰ ਕੌਰ ਪੰਜਾਬੀ ਮਿਸਟ੍ਰੈਸ ਦੁਆਰਾ ਬਾਖੂਬੀ ਨਿਭਾਈ ਗਈ।

[wpadcenter_ad id='4448' align='none']