ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਚੌਥੇ ਦਿਨ ਵਿੱਚ ਸ਼ਾਮਲ

 ਫਿਰੋਜ਼ਪੁਰ 24 ਸਤੰਬਰ 2024 

        ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਅਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ(ਨਸ), ਕਬੱਡੀ(ਸਸ), ਵਾਲੀਬਾਲ(ਸੈਮਸਿੰਗ), ਵਾਲੀਬਾਲ(ਸ਼ੂਟਿੰਗ), ਹੈਂਡਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਨੈਟਬਾਲ ਅਤੇ ਕੁਸ਼ਤੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਚੈੱਸ, ਲਾਅਨ ਟੈਨਿਸ ਅਤੇ ਬੈਡਮਿੰਟਨ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ, ਬਾਸਕਟਬਾਲ ਅਤੇ ਬਾਕਸਿੰਗ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਟੇਬਲ ਟੈਨਿਸ ਇੰਡੋਰ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਹਾਕੀ ਦੇ ਮੁਕਾਬਲੇ ਹਾਕੀ ਐਸਟ੍ਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅਤੇ ਗੇਮ ਸਾਫਟਬਾਲ ਆਦਰਸ਼ ਸੀਨੀ. ਸੈਕੰ. ਸਕੂਲ ਹਰਦਾਸਾ ਵਿਖੇ ਅੰਡਰ 14, 17 ਅਤੇ 21 ਗਰੁੱਪਾਂ ਵਿੱਚ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ।  

ਸ਼੍ਰੀ ਰੁਪਿੰਦਰ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਗੇਮ ਬਾਸਕਿਟਬਾਲ ਅੰਡਰ 21 ਵਿੱਚ ਬ੍ਰਦਰ ਕਲੱਬ ਨੇ ਪਹਿਲਾ, ਡੀ.ਸੀ. ਮਾਡਲ ਸੀ.ਸੈ. ਸਕੂਲ ਫਿਰੋਜ਼ਪੁਰ ਛਾਉਣੀ ਨੇ ਦੂਜਾ ਅਤੇ ਜੀ.ਜੀ. ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 17 ਵਿੱਚ ਆਰ.ਐਸ.ਡੀ ਸਕੂਲ ਨੇ ਪਹਿਲਾ, ਡੀ.ਸੀ.ਐਮ ਸਕੂਲ ਫਿਰੋਜ਼ਪੁਰ ਸ਼ਹਿਰ ਨੇ ਦੂਜਾ ਅਤੇ ਡੀ.ਸੀ.ਐਮ ਸਕੂਲ ਫਿਰੋਜ਼ਪੁਰ ਛਾਉਣੀ ਨੇ ਤੀਜਾ ਸਥਾਨ ਹਾਸਲ ਕੀਤਾ। ਗੇਮ ਐਥਲੈਟਿਕਸ ਅੰਡਰ 21 ਲੜਕੀਆਂ 100 ਮੀ: ਇਵੈਂਟ ਵਿੱਚ ਅਮਨਪ੍ਰੀਤ ਕੌਰ ਬਲਾਕ ਘੱਲ ਖੁਰਦ ਨੇ ਪਹਿਲਾ, ਕੌਮਲ ਬਲਾਕ ਜੀਰਾ ਨੇ ਦੂਜਾ ਅਤੇ ਰਮਨਦੀਪ ਕੌਰ ਬਲਾਕ ਗੁਰੂਹਰਸਹਾਏ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ 1500 ਮੀਟਰ ਇਵੈਂਟ ਵਿੱਚ ਸਨੇਹਾ ਬਲਾਕ ਫਿਰੋਜ਼ਪੁਰ ਨੇ ਪਹਿਲਾ, ਕੌਮਲਦੀਪ ਕੌਰ ਬਲਾਕ ਫਿਰੋਜ਼ਪੁਰ ਨੇ ਦੂਜਾ ਅਤੇ ਮੰਨਤ ਬਲਾਕ ਮਮਦੋਟ ਨੇ ਤੀਜਾ ਸਥਾਨ ਹਾਸਲ ਕੀਤਾ। ਗੇਮ ਗਤਕਾ ਅੰਡਰ 21 ਸਿੰਗਲ ਸੋਟੀ ਟੀਮ ਇਵੈਂਟ ਵਿੱਚ ਵਿਰਾਸਤ-ਏ-ਕੌਮ ਗਤਕਾ ਅਕੈਡਮੀ ਜੀਰਾ ਨੇ ਪਹਿਲਾ, ਸਕੂਲ ਆਫ ਐਮੀਨਸ ਗੁਰੂਹਰਸਹਾਏ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅਲੱਗ-ਅਲੱਗ ਗੇਮਾਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਖੇਡਾਂ ਵਿੱਚ ਮੱਲਾਂ ਮਾਰੀਆਂ। ਇਸ ਮੌਕੇ ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਹ ਕੋਚਿਜ਼, ਦਫਤਰੀ ਸਟਾਫ, ਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ , ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਪਿੰਡ ਪੰਜਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਰਹੇ। 

[wpadcenter_ad id='4448' align='none']