ਸ੍ਰੀ ਮੁਕਤਸਰ ਸਾਹਿਬ 30 ਸਤੰਬਰ
ਸ੍ਰੀ ਰਾਜੇਸ਼ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ ਤੱਕ ਝੋਨੇ ਦੀ ਫਸਲ ਕੰਬਾਇਨਾਂ ਨਾਲ ਕਟਾਈ ਕਰਨ ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।
ਜਿ਼ਲ੍ਹਾ ਮੈਜਿਸਟਰੇਟ ਨੇ ਬਹੁਤ ਸਾਰੀਆਂ ਅਜਿਹੀਆਂ ਕੰਬਾਇਨਾਂ ਹਾਰਵੈਸਟਰ ਜੋ ਪੁਰਾਣੀਆਂ ਹੋ ਚੁੱਕੀਆਂ ਹਨ ਅਤੇ ਝੋਨੇ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ, ਜਿਹਨਾਂ ਦੇ ਚੱਲਣ ਨਾਲ ਮਕੈਨੀਕਲ ਨੁਕਸ ਹੋਣ ਕਾਰਣ ਟੁੱਟੇ ਹੋਏ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋ ਕਾਫੀ ਵੱਧ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਬਿਨ੍ਹਾਂ ਸੁਪਰ ਐਸ.ਐਮ.ਐਸ.ਸਿਸਟਮ ਲਗਾਏ ਕੰਬਾਇਨਾਂ ਜੋ ਕਿ ਝੋਨੇ ਦੀ ਪਰਾਲੀ ਜਾਂ ਰਹਿੰਦ ਖੂੰਹਦ ਦਾ ਕੁਤਰਾ ਨਹੀਂ ਕਰ ਸਕਦੀਆਂ , ਅਜਿਹੀਆਂ ਕੰਬਾਇਨਾਂ ਨੂੰ ਵੀ ਚਲਾਉਣ ਤੇ ਰੋਕ ਲਗਾ ਦਿੱਤੀ ਹੈ।
ਇਹ ਹੁਕਮ ਮਿਤੀ 30 ਨਵੰਬਰ 2024 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ
ਜਿ਼ਲ੍ਹਾ ਮੈਜਿਸਟਰੇਟ ਨੇ ਸ਼ਾਮ ਸਮੇਂ ਝੋਨੇ ਦੀ ਕਟਾਈ ਕਰਨ ਤੇ ਲਗਾਈ ਰੋਕ
Date: