Thursday, January 23, 2025

ਜਿ਼ਲ੍ਹਾ ਮੈਜਿਸਟਰੇਟ ਨੇ 15 ਦਸੰਬਰ ਨੂੰ  ਬਲਾਕ ਗਿੱਦੜਬਾਹਾ ਦੀਆਂ ਪੰਚਾਇਤੀ ਚੋਣਾਂ ਵਾਲੇ ਦਿਨ ਪੇਡ ਹੋਲੀਡੇ ਕਰਨ ਦੀ ਕੀਤੀ ਘੋਸ਼ਣਾ

Date:

ਸ੍ਰੀ ਮੁਕਤਸਰ ਸਾਹਿਬ 12 ਦਸੰਬਰ
                                          ਸ੍ਰੀ ਰਾਜੇਸ਼ ਤ੍ਰਿਪਾਠੀ  ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ ਅਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹੇ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 15  ਦਸੰਬਰ  2024 ਨੂੰ ਬਲਾਕ ਗਿੱਦੜਬਾਹਾ ਦੀਆਂ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੇਡ ਹੋਲੀਡੇ ਕਰਨ ਦੀ ਘੋਸ਼ਣਾ ਕੀਤੀ ਹੈ।

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।