ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ

ਫਰੀਦਕੋਟ 1 ਅਕਤੂਬਰ,

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਆਮ ਪੰਚਾਇਤੀ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜਿਸ ਦੇ ਤਹਿਤ ਪੰਜਾਬ ਭਰ ਵਿੱਚ ਆਮ ਪੰਚਾਇਤੀ ਚੋਣਾਂ -2024 ਲਈ ਮਿਤੀ 15 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ।  ਇਸ ਦੇ ਮੱਦੇਨਜ਼ਰ ਦਫਤਰ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਹੁਕਮ ਨੰਬਰ 232/ਫਸ ਮਿਤੀ 26 ਸਤੰਬਰ 2024 ਰਾਹੀਂ ਜਿਲ੍ਹਾ ਫਰੀਦਕੋਟ ਦੇ ਪੇਂਡੂ ਖੇਤਰਾਂ ਦੇ ਸਾਰੇ ਅਸਲਾ ਲਾਇੰਸਸੀਆਂ ਨੂੰ ਆਪਣੇ ਆਪਣੇ ਹਥਿਆਰ ਚੱਕਣ ਦੀ ਮਨਾਹੀਂ ਅਤੇ ਅਸਲਾ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਸਨ।

ਹੁਣ ਜਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਵਿੱਚ ਹੋਣ ਵਾਲੀ ਪੰਚਾਇਤੀ ਚੋਣਾਂ 2024 ਦੀ ਚੋਣ ਪ੍ਰਕਿਰਿਆਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜਿਲ੍ਹਾ ਫਰੀਦਕੋਟ ਦੇ ਪੇਂਡੂ ਖੇਤਰਾਂ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਪਾਬੰਦੀ ਲਗਾਉਣਾ ਅਤੀ ਜਰੂਰੀ ਬਣ ਜਾਂਦਾ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ। ਇਹ ਹੁਕਮ ਮਿਤੀ 16 ਅਕਤੂਬਰ 2024 ਤੱਕ ਜਾਰੀ ਰਹਿਣਗੇ।

[wpadcenter_ad id='4448' align='none']