ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਿਰੋਜ਼ਪੁਰ, 13 ਫਰਵਰੀ 2024.             ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।           ਜ਼ਿਲ੍ਹਾ ਮੈਜਿਸਟਰੇਟ ਨੇ ਬਾਰਡਰ ਏਰੀਏ ਵਿੱਚ ਪੈਂਦੇ ਦਰਿਆ ਵਿੱਚ […]

ਫ਼ਿਰੋਜ਼ਪੁਰ, 13 ਫਰਵਰੀ 2024.

            ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

          ਜ਼ਿਲ੍ਹਾ ਮੈਜਿਸਟਰੇਟ ਨੇ ਬਾਰਡਰ ਏਰੀਏ ਵਿੱਚ ਪੈਂਦੇ ਦਰਿਆ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪੂਰਨ ਤੌਰ ਦੇ ਪਾਬੰਦੀ ਲਗਾਈ ਹੈ।

          ਇਸੇ ਤਰਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਚ ਰਾਤ 10 ਵਜੇ ਤੋਂ ਲੈ ਕੇ ਸਵੇਰੇ ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਚਲਾਉਣਢੋਲਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ (ਜਨ ਹਿੱਤ ਐਮਰਜੈਂਸੀ ਦੀ ਹਾਲਤ ਨੂੰ ਛੱਡ ਕੇ) ਤੇ ਵੀ ਪੂਰਣ ਪਾਬੰਦੀ ਲਗਾਈ ਜਾਂਦੀ ਹੈ। ਇਸੇ ਤਰ੍ਹਾਂ ਰਾਤ 10 ਵਜੇ ਤੋਂ ਲੈ ਕੇ ਸਵੇਰੇ ਵਜੇ ਤੱਕ ਰਿਹਾਇਸ਼ੀ ਇਲਾਕਿਆਂ ਚ ਕਿਸੇ ਤਰ੍ਹਾਂ ਦੇ ਹਾਰਨ ਵਜਾਉਣ ਤੇ ਪਾਬੰਦੀ ਲਗਾਈ ਗਈ ਹੈ। ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਮਨਾਹੀ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ.ਬੀ. (ਏ) ਅਤੇ 75 ਡੀ.ਬੀ. (ਏ) (ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰ ਅਨੁਸਾਰ) ਤੋਂ ਵੱਧ ਨਹੀ ਹੋਵੇਗੀ। ਇਸ ਸਬੰਧੀ ਮੈਰਿਜ ਪੈਲੇਸ ਮਾਲਕ ਪੈਲੇਸ ਦੇ ਬਾਹਰ ਉਕਤ ਸ਼ਰਤਾਂ ਦਰਸਾਉਂਦਾ ਬੋਰਡ ਲਗਾਏਗਾ ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

          ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਦੇ ਨਾਲ ਲਗਦੇ ਬੀ.ਓ.ਪੀਜ਼ ਦੇ ਨੇੜਲੇ ਪਿੰਡਾਂ ਵਿੱਚ ਸ਼ਾਮ 05:00 ਵਜੇ ਤੋਂ ਬਾਅਦ 31/03/2024 ਤੱਕ ਡੀ.ਜੇ. (ਮਿਊਜਿਕ ਸਿਸਟਮ), ਪਟਾਕੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਪੂਰਨ ਤੌਰ ‘ਤੇ ਰੋਕ ਲਗਾਈ ਹੈ।

                    ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਦਿੱਤੇ ਹਨ।

          ਜ਼ਿਲ੍ਹਾ ਮੈਜਿਸਟਰੇਟ ਨੇ ਮਨਾਹੀ ਦੇ ਹੁਕਮ ਰਾਹੀਂ ਜ਼ਿਲ੍ਹੇ ਵਿੱਚ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਦੀ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।  

          ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਰਕਾਰੀ ਸੜਕ ਦੀ ਜਮੀਨ/ਲਿੰਕ ਸੜਕਾਂ ਦੇ ਨਾਲ ਲਗਦੀ ਜਗ੍ਹਾਂ ਤੇ ਨਜਾਇਜ ਕਬਜਾ ਨਾ ਕਰੇ ਕਿਉਂਕਿ ਅਜਿਹਾ ਕਰਨ ਨਾਲ ਪਬਲਿਕ ਦੀ ਅਸੁਰੱਖਿਅਤਤਾ ਵਧਦੀ ਹੈ। 

Tags:

Related Posts

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ